Tuesday, July 28
Shadow

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।

ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।

ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ।

Leave a Reply

Your email address will not be published. Required fields are marked *