Thursday, June 18
Shadow

ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਚੰਡੀਗੜ੍ਹ, 23 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।

          ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਮਹਤੱਵਵਪੂਰਣ ਅਤੇ ਪ੍ਰੇਰਣਾਦਾਇਕ ਹਨ। ਇਹ ਦਿਨ ਸਾਨੂੰ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਦੁੱਤੀ ਕੁਬਰਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵੀਰ ਸਪੂਤਾਂ ਨੇ ਅਨਿਆਂ ਖਿਲਾਫ ਸੰਘਰਸ਼ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾਸਰੋਤ ਬਣਿਆ ਹੋਇਆ ਹੈ।

          ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਇਹ ਸਿਖਾਉਂਦੀ ਹੈ ਕਿ ਰਾਸ਼ਟਰ ਸੱਭ ਤੋਂ ਉੱਪਰ ਹੈ। ਦੇਸ਼ ਹਿੱਤ ਵਿੱਚ ਕੀਤਾ ਗਿਆ ਹਰੇਕ ਤਿਆਗ ਆਉਣ ਵਾਲੀ ਪੀੜੀਆਂ ਲਈ ਪੇ੍ਰਰਣਾ ਦਾ ਸਰੋਤ ਬਣਦਾ ਹੈ। ਉਨ੍ਹਾਂ ਦੀ ਹਿੰਮਤ, ਤਿਆਗ ਅਤੇ ਸਮਰਪਣ ਨੇ ਦੇਸ਼ਵਾਸੀਆਂ ਨੂੰ ਸੁਤੰਤਰਤਾ ਦਾ ਮਾਰਗ ਦਿਖਾਇਆ ਅਤੇ ਇੱਕ ਮਜਬੂਤ ਰਾਸ਼ਟਰ ਦੀ ਨੀਂਹ ਰੱਖੀ।

          ਆਰਤੀ ਸਿੰਘ ਰਾਓ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਦੇ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲ ਕੇ ਹੀ ਸਾਨੂੰ ਇੱਕ ਮਜਬੂਤ, ਖੁਸ਼ਹਾਲ ਅਤੇ ਆਤਮਨਿਰਭਰ ਭਾਰਤ ਦਾ ਨਿਰਮਾਣ ਕਰ ਸਕਦੇ ਹਨ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਊਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਭਾਂਈਚਾਰੇ ਨੂੰ ਬਦਾਏ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੇ ਯੋਗਦਾਨ ਦੇਣ।

          ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਰਾਹੀਂ ਸ਼ਹੀਦ ਪਰਿਵਾਰਾਂ ਨੂੰ ਸਹਿਯੋਗ ਅਤੇ ਸਨਮਾਨ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਮਾਜ ਦੇ ਸਾਰੀ ਵਰਗਾਂ ਨੂੰ ਅਪੀਲ ਕੀਤੀ ਕਿ ਊਹ ਸ਼ਹੀਦਾਂ ਦੇ ਪਰਿਜਨਾਂ ਦੇ ਪ੍ਰਤੀ ਆਪਣੀ ਜਿਮੇਵਾਰੀ ਨਿਭਾਉਣ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਕੋਹੀ ਕਮੀ ਨਾ ਆਉਣ ਦੇਣ।

          ਸਿਹਤ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨਾ ਸਿਰਫ ਇਤਿਹਾਸ ਦਾ ਹਿੱਸਾ ਨਹੀਂ, ਸੋਗ ਸਾਡੇ ਮੌਜੂਦਾ ਅਤੇ ਭਵਿੱਖ ਦਾ ਮਾਰਗਦਰਸ਼ਕ ਹੈ। ਉਨ੍ਹਾਂ ਦੇ ਆਦਰਸ਼ ਸਾਨੂੰ ਹਰ ਸਥਿਤੀ ਵਿੱਚ ਰਾਸ਼ਟਰ ਸੇਵਾ ਲਈ ਪੇ੍ਰਰਿਤ ਕਰਦੇ ਰਹਿਣਗੇ।

          ਆਤਰੀ ਸਿੰਘ ਰਾਓ ਨੇ ਕਿਹਾ ਕਿ ਦੇਸ਼ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਵੀਰਾਂ ਦਾ ਨਾਮ ਸਦਾ ਸੁਨਹਿਰ ਅੱਖਰਾਂ ਵਿੱਚ ਦਰਜ ਰਹੇਗਾ ਅਤੇ ਉਨ੍ਹਾਂ ਦੀ ਕੁਰਬਾਨੀ ਹਰ ਭਾਰਤੀ ਦੇ ਦਿੱਲ ਵਿੱਚ ਰਾਸ਼ਟਰਭਗਤੀ ਦੀ ਭਾਵਨਾ ਨੂੰ ਸਦਾ ਜਿੱਤਾ ਰੱਖੇਗਾ।

Leave a Reply

Your email address will not be published. Required fields are marked *