Monday, May 4
Shadow

ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ । ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *