Monday, May 4
Shadow

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਕਲਾਨੌਰ/ਗੁਰਦਾਸਪੁਰ, 4 ਮਈ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਪਿੰਡ ਦੁਲਾਨੰਗਲ ਵਿਖੇ  ਖੇਡ ਮੈਦਾਨ ਬਣਾਇਆ ਗਿਆ ਹੈ, ਜਿਥੇ ਪਿੰਡ ਦੇ ਨੌਜਵਾਨ ਖੇਡ ਸਕਣਗੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਜਿੱਥੇ ਸਾਡੇ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧੇਗੀ ਉੱਥੇ ਹੀ ਉਨ੍ਹਾਂ ਨੂੰ ਇੱਕ ਖੇਡਣ ਦਾ ਵੱਖਰਾ ਗਰਾਉਂਡ ਵੀ ਮਿਲਿਆ ਹੈ, ਜਿੱਥੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਦੀ ਮੰਗ ਪੂਰੀ ਹੋਈ ਹੈ ਤੇ ਇਸ ਸ਼ਾਨਦਾਰ ਗ੍ਰਾਉਂਡ ਵਿੱਚ ਚਾਰਦੀਵਾਰੀ, ਬਾਥਰੂਮ, ਪੀਣ ਵਾਲਾ ਪਾਣੀ ਅਤੇ ਟੀਮਾਂ ਦੇ ਬੈਠਣ ਲਈ ਵੱਖਰਾ ਪ੍ਰਬੰਧ ਆਦਿ ਸਾਰੇ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *