Monday, May 4
Shadow

ਦੇਸ਼ ਦੀ ਸਿਹਤ ਵਿਵਸਥਾ ਨੂੰ ਮਜਬੂਤ ਕਰ ਰਹੀ ਹੈ ਸੂਬਾ ਸਰਕਾਰ – ਆਰਤੀ ਸਿੰਘ ਰਾਓ

ਚੰਡੀਗੜ੍ਹ, 4 ਮਈ – ਹਰਿਆਣਾ ਸਰਕਾਰ ਨੇ ਫਰੀਦਾਬਾਦ ਜਿਲ੍ਹਾ ਦੇ ਪਿੰਡ ਪੱਲਾ ਸੇਹਤਪੁਰ ਵਿੱਚ ਇੱਕ ਅਰਬਨ ਹੈਲਥ ਸੈਂਟਰ ਦੇ ਨਿਰਮਾਣ ਲਈ ਪ੍ਰਸਾਸ਼ਨਿਕ ਮੰਜੂਰੀ ਦਿੱਤੀ ਹੈ।

          ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਪਿੰਡ ਪੱਲਾ ਸੇਹਤਪੁਰ ਵਿੱਚ ਬਨਣ ਵਾਲੇ ਅਰਬਨ ਹੈਲਥ ਸੈਂਟਰ ਦੇ ਨਿਰਮਾਣ ‘ਤੇ 22.33 ਕਰੋੜ ਰੁਪਏ ਖਰਚ ਹੋਣਗੇ।

          ਆਰਤੀ ਸਿੰਘ ਰਾਓ ਨੇ ਦਸਿਆ ਕਿ ਇਸ ਸਿਹਤ ਅਦਾਰੇ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਗ੍ਰਾਮੀਣ ਖੇਤਰ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋ ਵੱਡੇ ਹਸਪਤਾਲਾਂ ‘ਤੇ ਵੀ ਦਬਾਅ ਘੱਟ ਹੋਵੇਗਾ। ਇਸ ਨਾਲ ਲੋਕਾਂ ਨੂੰ ਸਮੇਂ ‘ਤੇ ਇਲਾਜ ਮਿਲ ਸਕੇਗਾ ਅਤੇ ਸੂਬੇ ਦੀ ਸਿਹਤ ਵਿਵਸਥਾ ਨੂੰ ਹੋਰ ਮਜਬੂਤੀ ਮਿਲੇਗੀ।

          ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਸਿਹਤ ਢਾਂਚੇ ਨੂੰ ਮਜਬੂਤ ਕਰਨ, ਨਵੀਂ ਸਹੂਲਤਾਂ ਜੋੜਨ ਅਤੇ ਹਰ ਨਾਗਰਿਕ ਤੱਕ ਗੁਣਵੱਤਾ ਪੂਰਣ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

Leave a Reply

Your email address will not be published. Required fields are marked *