Friday, June 19
Shadow

ਮੁੱਖ ਮੰਤਰੀ ਨੇ ਸੀ.ਐੱਮ.ਜੀ.ਜੀ.ਏ. ਨਾਲ ਮੀਟਿੰਗ ਕਰਕੇ ਸੁਸ਼ਾਸਨ ਅਤੇ ਜਨ ਕਲਿਆਣਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ, 23 ਮਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ 2047’ ਦੇ ਵਿਜ਼ਨ ਨੂੰ ਜ਼ਮੀਨੀ ਪੱਧਰ ‘ਤੇ ਸਾਕਾਰ ਕਰਨ ਦੀ ਦਿਸ਼ਾ ਵਿੱਚ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ ਆਮ ਲੋਕਾਂ ਦੇ ਜੀਵਨ ਨੂੰ ਸਰਲ ਬਣਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਛੋਟੀ ਤੋਂ ਛੋਟੀ ਸਮੱਸਿਆ ਦਾ ਵੀ ਸੰਵੇਦਨਸ਼ੀਲਤਾ ਨਾਲ ਹੱਲ ਹੋਣਾ ਚਾਹੀਦਾ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੀ ਸੁਸ਼ਾਸਨ ਦੀ ਅਸਲ ਪਛਾਣ ਹੈ।

ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵੱਖ-ਵੱਖ ਬੈਚਾਂ ਦੇ ਸੀ.ਐੱਮ.ਜੀ.ਜੀ.ਏ. ਨੇ ਆਪਣੇ ਫੀਲਡ ਅਨੁਭਵ ਮੁੱਖ ਮੰਤਰੀ ਦੇ ਸਾਹਮਣੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਸਾਰੇ ਸਹਿਯੋਗੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕਾਰਜ ਖੇਤਰ ਨਾਲ ਸਬੰਧਤ ਵਿਸਥਾਰਪੂਰਵਕ ਬ੍ਰੀਫ ਨੋਟ ਮੁੱਖ ਮੰਤਰੀ ਦਫ਼ਤਰ ਨੂੰ ਉਪਲਬਧ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਰਿਪੋਰਟ ਵਿੱਚ ਇਹ ਜ਼ਿਕਰ ਕੀਤਾ ਜਾਵੇ ਕਿ ਫੀਲਡ ਵਿੱਚ ਕੰਮ ਕਰਦੇ ਸਮੇਂ ਕਿਹੜੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਸਬੰਧਤ ਅਧਿਕਾਰੀਆਂ ਦਾ ਸਹਿਯੋਗ ਕਿਸ ਤਰ੍ਹਾਂ ਮਿਲਿਆ, ਕਿਹੜੇ-ਕਿਹੜੇ ਪ੍ਰੋਜੈਕਟ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧੇ ਅਤੇ ਕਿਹੜੇ ਖੇਤਰਾਂ ਵਿੱਚ ਅਜੇ ਹੋਰ ਕੰਮ ਕੀਤੇ ਜਾਣ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਸਾਹਮਣੇ ਕੁਝ ਸੁਝਾਅ ਵੀ ਪੇਸ਼ ਕੀਤੇ ਗਏ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਫੀਲਡ ਪੱਧਰ ਤੋਂ ਪ੍ਰਾਪਤ ਅਨੁਭਵ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਸਹਿਯੋਗੀਆਂ ਨੂੰ ਜ਼ਮੀਨੀ ਪੱਧਰ ‘ਤੇ ਸਰਗਰਮ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਤਾਲਮੇਲ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਸਿੱਖਿਆ ਪ੍ਰਣਾਲੀ, ਦੀਨਦਿਆਲ ਯੋਜਨਾ, ਸਿਹਤ ਸੇਵਾ, ਜਨ-ਸੰਵਾਦ, ਜਲ ਪ੍ਰਬੰਧਨ ਅਤੇ ਹੋਰ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਵਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਉਪਲਬਧ ਹੋ ਸਕਣ। ਇਸ ਦੇ ਨਾਲ ਹੀ ਉਨ੍ਹਾਂ ਜਨ-ਸੰਵਾਦ ਤਹਿਤ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਠੋਸ ਕਾਰਵਾਈ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਯਾਦਵ, ਓ.ਐੱਸ.ਡੀ. ਸ੍ਰੀ ਰਾਜੇਸ਼ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਨਾਲ ਕੰਮ ਕਰ ਰਹੇ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਮੌਜ਼ੂਦ ਸਨ।

Leave a Reply

Your email address will not be published. Required fields are marked *