Friday, June 19
Shadow

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ

ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬੁਢਲਾਡਾ ਵਿਖੇ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਅਤੇ ਡੀਐਸਪੀ ਸਿਕੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਇੱਕ ਮਾਰਚ 2025 ਤੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ ਅਤੇ 50 ਹਜ਼ਾਰ ਤੋਂ ਵੱਧ ਐਫ,ਆਈ,ਆਰ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਵੱਡੀ ਪੱਧਰ ‘ਤੇ ਚਿੱਟਾ,ਸਮੈਕ, ਅਫੀਮ, ਗੋਲੀਆਂ ਅਤੇ ਨਗਦੀ ਫੜੀ ਗਈ ਹੈ। 

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰ ਨਿਡਰ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਵੀ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨਸ਼ਿਆਂ ਦੇ ਤਸਕਰਾਂ ਨੂੰ ਫੜ੍ਹਨ ਲਈ ਕੋਈ ਢਿੱਲ ਨਾ ਕਰਨ ।

ਮੀਟਿੰਗ ਵਿੱਚ ਸਾਰੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੋਂ ਲਿਖਤੀ ਸੁਝਾਅ ਲਏ ਗਏ। ਇਸ ਦੌਰਾਨ ਜਲਦੀ ਹੀ ਪੰਜ ਈ- ਰਿਕਸ਼ਾ ਚਲਾਏ ਜਾਣ ਦੀ ਗੱਲ ਆਖੀ ਗਈ ਜੋ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਜਾਣਗੇ। 

ਸਟੇਜ ਦੀ ਕਾਰਵਾਈ ਹਲਕਾ ਕੋਆਰਡੀਨੇਟਰ ਪ੍ਰੀਤ ਗਿੱਲ ਨੇ ਨਿਭਾਈ ਅਤੇ ਲਖਵਿੰਦਰ ਲੱਖੀ ਸਰਪੰਚ ਬੋੜਾਵਾਲ, ਜ਼ਿਲ੍ਹਾ ਕੋਆਰਡੀਨੇਟਰ ਸਤੀਸ਼ ਸਿੰਗਲਾ ਚੇਅਰਮੈਨ, ਜਸਵਿੰਦਰ ਸਿੰਘ ਸਰਪੰਚ ਰਿਓਂਦ ਕਲਾਂ, ਬਲਵੀਰ ਸਿੰਘ ਛੀਨਾ ਚੇਅਰਮੈਨ ਬਲਾਕ ਸੰਮਤੀ, ਕੁਲਵੰਤ ਸਿੰਘ ਸ਼ੇਰ ਖਾਂ ਵਾਲਾ ਅਤੇ ਸਤਨਾਮ ਸਿੰਘ ਖਨਾਲੀਆ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *