Wednesday, June 24
Shadow

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਕੋਟਕਪੂਰਾ,24 ਜੂਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਥੇਹ ਸਿੰਘ ਵਾਲਾ ਅਤੇ ਲੱਕੜ ਕੰਡਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸ਼ਰਧਾਲੂਆਂ ਨੂੰ ਆਤਮਿਕ ਸ਼ਾਂਤੀ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕੇ ਪ੍ਰਾਪਤ ਹੁੰਦਾ ਹੈ।
ਸਪੀਕਰ ਸ.  ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਵਧੀਆ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਜਸਪਾਲ ਸਰਪੰਚ ਕੋਠੇ ਥੇਹ, ਤੇਜਾ ਸਿੰਘ ਮੈਂਬਰ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਸਰਾਂ, ਹਰਦੇਵ ਸਿੰਘ, ਪ੍ਰਿੰਸ ਬਹਿਲ  ਜਿਲਾ ਸੈਕਟਰੀ ਧੂਥਵਿਂਗ , ਦਲਜੀਤ ਸਿੰਘ ਐਮ.ਸੀ ),ਹਰਮੇਲ ਸਿੰਘ ਮਲਕੀਤ ਸਿੰਘ),ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ , ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *