Thursday, June 18
Shadow

Author: admin

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

Global News
ਲੁਧਿਆਣਾ, 21 ਜਨਵਰੀ : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਆਯੋਜਿਤ 'ਸਰਕਾਰ-ਏ-ਖਾਲਸਾ ਐਵਾਰਡਜ਼ 2026' ਨਮਿਤ ਯਾਦਗਾਰੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਬਤੌਰ ਰੂਹਾਨੀ ਮਹਿਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਮਹਿਮਾਨ ਅਤੇ ਅਤੇ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸਮਾਜ ਪ੍ਰਤੀ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਸਮਾਗਮ ਦੌਰਾਨ ਵਿਸ਼ਵ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 13 ਪ੍ਰਮੁੱਖ ਪੰਜਾਬੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਇਸ ਵੱਕਾਰੀ ਐਵਾਰਡ ‘ਸਰਕਾਰ ਏ ਖ਼ਾਲਸਾ’ ਨਾਲ ਨਿਵਾਜਿਆ ਗਿਆ ਜਿਨ੍ਹਾਂ ਵਿੱਚ ਸ. ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ...
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Development News
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਆ...
ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਇਸ ਅਲਾਮਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ: ਬਲਤੇਜ ਪੰਨੂ

ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਇਸ ਅਲਾਮਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 21 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ 'ਨਸ਼ਾ ਮੁਕਤੀ ਮੋਰਚਾ' ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪਾਰਟੀ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੇ ਸੂਬੇ ਵਿੱਚ ਇੱਕ ਯੋਜਨਾਬੱਧ, ਲੋਕ-ਪੱਖੀ ਅਤੇ ਵਿਵਸਥਿਤ ਤਰੀਕੇ ਨਾਲ ਚਲਾਈ ਜਾ ਰਹੀ ਹੈ। 'ਆਪ' ਆਗੂ ਅਨੂ ਬੱਬਰ,ਲਵਦੀਪ ਸ਼ਰਮਾ ਅਤੇ ਮੰਜੀਤ ਸਿੰਘ ਰਾਏਕੋਟ ਦੇ ਨਾਲ ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਪਹੁੰਚ ਅਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਦੀ ਟੀਮ ਨੂੰ ਪੰਜ ਜ਼ੋਨਾਂ ਮਾਝਾ, ਦੋਆਬਾ ਅਤੇ ਮਾਲਵਾ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਮਾਲਵਾ ਨੂੰ ਅੱਗੇ ਮਾਲਵਾ ਪੂਰਬੀ, ਮਾਲਵਾ ਕੇਂਦਰੀ ਅਤੇ ਮਾਲਵਾ ਪੱਛਮੀ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੋਰਚਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਇੱਕ ਅਹਿਮ ਅਤੇ ਸਰਗਰਮ ਹਿੱਸੇ ਵਜੋਂ ਕੰਮ ਕਰਦਾ ਹੈ।ਮੁਹਿੰਮ ਦੇ ਪਹਿਲੇ ਪੜਾਅ ਦੀ ਜਾਨਕਾਰੀ ਦਿੰਦੇ ਹੋਏ ਪੰਨੂ ਨੇ ਦੱਸਿਆ ਕਿ 'ਆਪ' ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜ...
ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

Punjab Politics
ਚੰਡੀਗੜ੍ਹ 21 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ।ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ 'ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ ਅਸੀਂ ...
ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

Development News
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ ਵਿਚਾਰ ਚਰਚਾ ਕੀਤੀ ਗਈ ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨੀ, ਆਟੋਮੈਟਿਕ ਵਾਇਓਲੇਸ਼ਨ ਡਿਟ...
10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

News of Punjab
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨ...
ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

Global News
ਚੰਡੀਗੜ੍ਹ, 21 ਜਨਵਰੀ: ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚੋਣ ਪ੍ਰਬੰਧਨ ਸੰਸਥਾ ਦੇ ...
ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

Breaking News
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 20 ਜਨਵਰੀ: ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨ...
ਆਪ ਆਗੂਆਂ ਨੇ ਨਾਭ ਕੰਵਲ ਸਾਹਿਬ ਦਾ ਕੀਤਾ ਦੌਰਾ, ਪ੍ਰਬੰਧਕ ਕਮੇਟੀ ਨਾਲ ਤੱਥਾਂ ਦੀ ਸਮੀਖਿਆ ਕੀਤੀ

ਆਪ ਆਗੂਆਂ ਨੇ ਨਾਭ ਕੰਵਲ ਸਾਹਿਬ ਦਾ ਕੀਤਾ ਦੌਰਾ, ਪ੍ਰਬੰਧਕ ਕਮੇਟੀ ਨਾਲ ਤੱਥਾਂ ਦੀ ਸਮੀਖਿਆ ਕੀਤੀ

News of Punjab
ਚੰਡੀਗੜ੍ਹ, 20 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਨਾਲ ਨਾਭ ਕੰਵਲ ਸਾਹਿਬ, ਬੰਗਾ ਦੇ ਦੌਰੇ ਦੇ ਵੇਰਵੇ ਸਾਂਝੇ ਕੀਤੇ। ਦੌਰੇ ਦੌਰਾਨ ਆਗੂਆਂ ਨੇ ਸਥਾਨਕ ਪ੍ਰਬੰਧਕ ਕਮੇਟੀ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਕਮੇਟੀ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਦਿਨ ਪਹਿਲਾਂ ਉੱਥੋਂ ਦਾ ਦੌਰਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਥਿਤੀ ਅਤੇ ਸਬੰਧਤ ਰਿਕਾਰਡ ਬਾਰੇ ਉਨ੍ਹਾਂ ਨੂੰ ਸਪੱਸ਼ਟ ਰੂਪ ਵਿੱਚ ਜਾਣਕਾਰੀ ਦੇ ਚੁੱਕੇ ਹਨ। ਕਮੇਟੀ ਨੇ ਦੱਸਿਆ ਕਿ ਉੱਥੇ ਮੌਜੂਦ ਕਈ ਪਾਵਨ ਸਰੂਪ ਉਸ ਸਮੇਂ ਦੇ ਹਨ ਜਦੋਂ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਥਾਵਾਂ 'ਤੇ ਵੀ ਛਪਾਈ ਹੁੰਦੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਉੱਥੇ ਨਿਭਾਈ ਜਾ ਰਹੀ ਰਹਿਤ ਮਰਿਆਦਾ ਅਤੇ ਪਾਵਨ ਸਰੂਪਾਂ ਦੀ ਸੰਭਾਲ ਤੋਂ ਪ...