Sunday, May 3
Shadow

Author: admin

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ

News of Punjab
ਚੰਡੀਗੜ੍ਹ, 20 ਫਰਵਰੀ: ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹ...
ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

Development News, Global News
ਨਵੀਂ ਦਿੱਲੀ, 20 ਫਰਵਰੀ : ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ। ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁੱਖ ਵਿਸ਼ਵ ...
ਯੁੱਧ ਨਸ਼ਿਆਂ ਵਿਰੁੱਧ ਦੇ 353ਵੇਂ ਦਿਨ 84 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 353ਵੇਂ ਦਿਨ 84 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

News of Punjab
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...
ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

Punjab Politics
ਚੰਡੀਗੜ੍ਹ, 17 ਫਰਵਰੀ : ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤੀ ਦ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Breaking News
ਚੰਡੀਗੜ੍ਹ, 17 ਫਰਵਰੀ : ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸਰਕਾਰ ਇਸ ਨੂੰ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

News of Punjab
ਚੰਡੀਗੜ੍ਹ, 16 ਫਰਵਰੀ: ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ...
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

Breaking News
ਮੋਗਾ, 16 ਫਰਵਰੀ: ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ 'ਆਪ' ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। 'ਆਪ' ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ 'ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਸਾਰਥ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 13 ਫਰਵਰੀ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ। ਸਮਾਗਮਾਂ ਦੇ ਅਧਿ...
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

News of Punjab
ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰ...