Tuesday, October 27
Shadow

Author: admin

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

News of Punjab
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿ...

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲ...

ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵਾਪਸ ; ਹਵਾਈ ਅੱਡਿਆਂ ਤੇ ਸੁਰੱਖਿਆ ਜਾਂਚਾਂ ਬਾਰੇ ਮੁੜ ਚਰਚਾ ਛਿੜੀ

Global News
ਚੰਡੀਗੜ੍ਹ, 12 ਫਰਵਰੀ : ਸਿੱਖ ਸੰਸਥਾਵਾਂ ਵੱਲੋਂ ਸਵਾਗਤ ਕੀਤੇ ਗਏ ਪਰ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਨ ਵਾਲੇ ਇਕ ਪਹਿਲੂ ਦੇ ਮੱਦੇਨਜ਼ਰ ਮੁੰਬਈ ਹਵਾਈ ਅੱਡੇ ਦੇ ਕਸਟਮਜ਼ ਅਧਿਕਾਰੀਆਂ ਨੇ ਪਿਛਲੇ ਸਮਿਆਂ ਦੌਰਾਨ ਜ਼ਬਤ ਕੀਤੀਆਂ 35 ਕਿਰਪਾਨਾਂ ਗਾਤਰਿਆਂ ਸਮੇਤ ਸਿੱਖ ਕੌਮ ਦੇ ਪ੍ਰਤੀਨਿਧੀਆਂ ਨੂੰ ਬੁੱਧਵਾਰ ਨੂੰ ਵਾਪਸ ਸੌਂਪ ਦਿੱਤੀਆਂ। ਇਹ ਕਾਰਵਾਈ ਉਸ ਵੇਲੇ ਹੋਈ ਹੈ ਜਦੋਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਇਹ ਮਸਲਾ ਉਠਾਇਆ ਜਾਂਦਾ ਰਿਹਾ ਹੈ ਕਿ ਭਾਰਤੀ ਹਵਾਈ ਅੱਡਿਆਂ ਦੀਆਂ ਸੁਰੱਖਿਆ ਜਾਂਚਾਂ ਅਕਸਰ ਹੀ ਸੰਵਿਧਾਨਕ ਤੌਰ ਤੇ ਪ੍ਰਾਪਤ ਧਾਰਮਿਕ ਅਜ਼ਾਦੀ ਨਾਲ ਟਕਰਾਉਂਦੀਆਂ ਹਨ।ਕਸਟਮ ਕਰਮਚਾਰੀਆਂ ਨੇ ਇਹ ਧਾਰਮਿਕ ਵਸਤੂਆਂ ਵੱਖ-ਵੱਖ ਸਮਿਆਂ ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਤੋਂ ਸੁਰੱਖਿਆ ਜਾਂਚ ਦੌਰਾਨ ਇਸ ਕਰਕੇ ਕਬਜ਼ੇ ਵਿੱਚ ਲੈ ਲਈਆਂ ਗਈਆਂ ਸਨ ਕਿਉਂਕਿ ਉਨ੍ਹਾਂ ਵੱਲੋਂ ਧਾਰਨ ਕੀਤੀਆਂ ਇਹ ਛੋਟੀਆਂ ਕਿਰਪਾਨਾਂ ਨਿਰਧਾਰਿਤ ਹਵਾਈ ਮਾਪਦੰਡਾਂ ਜਾਂ ਨਾਲ ਲਿਜਾਣ ਸਬੰਧੀ ਨਿਯਮਾਂ ਦੇ ਅਨੁਕੂਲ ਨਹੀਂ ਸਨ। ਕਿਰਪਾਨ, ਜਿਸਨੂੰ ਅੰਮ੍ਰਿ...

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

Breaking News
ਚੰਡੀਗੜ੍ਹ, 12 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ 'ਭਾਰਤ ਬੰਦ' ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ 'ਤੇ ਉਤਰ ਕੇ ਆਪਣਾ ਰੋਸ ਪ੍ਰਗਟਾਇਆ।ਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਅਤੇ ਵਰਕਰਾਂ ਨੇ ਸਮਝੌਤੇ ਦੇ ਵਿਰੋਧ ਵਿੱਚ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 'ਆਪ' ਨੇ ਕੇਂਦਰ ਸਰਕਾਰ 'ਤੇ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਅਤੇ ਇਸ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਕਿਸਾਨ ਵਿੰਗ ਦੇ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਵਿਵਸਥਾ ਦੀ ਕਮਰ ਤੋੜ ਦੇਵੇਗਾ। ਇਸ ਸੰਧੀ ਤਹਿਤ ਅਮਰੀਕਾ ਨੂੰ ਡੇਅਰੀ ਅਤੇ ਹੋਰ ਖੇਤੀ ਉਤਪਾਦਾਂ ਨੂੰ...

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 11 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ। ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ...

13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾ

Breaking News
ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।    ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”  ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨ...

ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਫਰਵਰੀ: ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਗੈਰ-ਵਿਹਾਰਕ ਹੈ ਤੇ ਕਾਨੂੰਨੀ ਭਾਈਚਾਰੇ ਦੇ ਹਿੱਤਾਂ ਦੇ ਉਲਟ ਦੱਸਿਆ ਅਤੇ ਕਿਹਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ 'ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ 'ਤੇ ਉਠਾਉਣਗੇ। ਇਸ ਮੁੱਦੇ ਨੂੰ ਸੰਸਥਾਗਤ ਅਖੰਡਤਾ ਅਤੇ ਲੋਕਾਂ ਦੇ ਭਰੋਸੇ ਨਾਲ ਸਬੰਧਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਵਿੱਚ ਕਾਨੂੰਨ ਦਾ ਰਾਜ ਅਤੇ ਨੈਤਿਕ ਮਾਪਦੰਡ ਸਰਵਉੱਚ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਕੀਲਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਿਉਂਸਿਪਲ ਭਵਨ ਵਿਖੇ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬ...

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

Breaking News
ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ।   ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।”  ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।”   ਇਸ ਨੂੰ ਇਤਿਹ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Breaking News
ਚੰਡੀਗੜ੍ਹ, 9 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ  ਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ 'ਤੇ ਨਿਸ਼ਾਨਾ ਸਾਧਦਿ...