ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ
ਚੰਡੀਗੜ੍ਹ, 21 ਜੁਲਾਈ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ।
ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ 'ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ।
ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ...








