ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 11 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆ...








