ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ।
ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼...








