Friday, August 7
Shadow

Author: Harvinder Singh

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

News of Punjab
ਚੰਡੀਗੜ੍ਹ, 4 ਜੂਨ- ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਮੀਟਿੰਗ ਹੋਈ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ ਜਨਗਣਨਾ 2027 ਦੇ ਪਹਿਲੇ ਪੜਾਅ- ਹਾਊਸਲਿਟਿੰਗ ਅਤੇ ਹਾਊਸਿੰਗ ਜਨਗਣਨਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਜਨਗਣਨਾ ਬਾਰੇ ਰਾਜ ਨੋਡਲ ਅਧਿਕਾਰੀ ਅਤੇ ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਸ੍ਰੀ ਘਣਸ਼ਿਆਮ ਥੋਰੀ ਤੋਂ ਇਲਾਵਾ ਯੋਜਨਾਬੰਦੀ, ਵਿੱਤ, ਪੇਂਡੂ ਵਿਕਾਸ ਅਤੇ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜੋ ਇਸ ਕਮੇਟੀ ਦੇ ਮੈਂਬਰ ਵੀ ਹਨ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਪ੍ਰਮੁੱਖ ਜਨਗਣਨਾ ਅਫ਼ਸਰਾਂ (ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਹ ਮੀਟਿੰਗ ਜਨਗਣਨਾ ਆਪਰੇਸ਼ਨਜ਼, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ ਸੀ। ਮੀਟਿੰਗ ਦੌਰਾਨ ਪਹਿਲੇ ਪੜਾਅ ਦੇ ਜਨਗਣਨਾ ਕਾਰਜਾਂ ਦੀ ਪ੍ਰਗਤੀ ਬਾਰੇ ਇੱਕ ਵਿਆਪਕ ਸਮੀਖਿਆ ਕੀਤੀ ਗਈ, ਜਿਸ ਵਿੱਚ ਹਾਊਸਲਿਸਟਿੰਗ ਅਤੇ ਹਾਊਸਿੰ...
ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ

ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ

News of Punjab
ਰੂਪਨਗਰ, 04 ਜੂਨ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਰੇਂਜ ਅਧੀਨ ਪੁਲਿਸ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੁਰੱਖਿਆ ਅਤੇ ਆਪਰੇਸ਼ਨਲ ਡਰਿੱਲਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸਦਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਹਾਊਸ ਇੰਟਰਵੈਂਸ਼ਨ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਦੱਸਿਆ ਕਿ ਇਸ ਡਰਿੱਲ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ, ਉਨ੍ਹਾਂ ਦੱਸਿਆ ਕਿ ਜਦੋਂ ਕੋਈ ਸ਼ੱਕੀ ਜਾਂ ਗਲਤ ਅਨਸਰ ਕਿਸੇ ਘਰ ਜਾਂ ਇਮਾਰਤ ਅੰਦਰ ਲੁਕਿਆ ਹੋਵੇ ਤਾਂ ਇਸ ਡਰਿੱਲ ਦੌਰਾਨ ਪੁਲਿਸ ਟੀਮਾਂ ਨੂੰ ਆਪਣੀ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਇਮਾਰਤ ਅੰਦਰ ਦਾਖਲ ਹੋਣ, ਸ਼ੱਕੀ ਵਿਅਕਤੀ ਦੀ ਭਾਲ ਕਰਨ, ਉਸ ਦੀ ਸਥਿਤੀ ਦਾ ਪਤਾ ਲਗਾਉਣ ਅਤੇ ਉਸਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਿਖ...
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

local news
ਤਰਨ ਤਾਰਨ, 4 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਜ਼ਿਲ੍ਹੇ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਐਸ.ਡੀ.ਐਮ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਹਿਸੀਲਦਾਰ ਭਿੱਖੀਵਿੰਡ ਦੀ ਜਗ੍ਹਾ ਨਾਇਬ ਤਹਿਸੀਲਦਾਰ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਤਹਿਸੀਲਦਾਰ ਪੱਟੀ ਦੀ ਜਗ੍ਹਾ ਨਾਇਬ ਤਹਿਸੀਲਦਾਰ ਪੱਟੀ ਨੂੰ ਵਿਧਾਨ ਸਭਾ ਹਲਕਾ 23-ਪੱਟੀ ਅਤੇਤਹਿਸੀਲਦਾਰ ਖਡੂਰ ਸਾਹਿਬ ਦੀ ਜਗ੍ਹਾ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ  ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਨਿਯੁਕਤ ਕੀਤਾ ਗਿਆ ਹੈ।...
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 555 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 135ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,917 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

News of Punjab
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ। ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕ...
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 4 ਜੂਨ:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰ ਨੂੰ ਸੁਰਜੀਤ ਕਰਨ ਨਾਲ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸਥਾਰ ਨਾਲ  1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ, ਜਿਸ ਨਾਲ ਇਲਾਕੇ ਦੇ ਖੇਤੀ ਖੇਤਰ ਦੀ ਨੀਂਹ ਮਜ਼ਬੂਤ ਹੋਈ ਹੈ।ਦੁਆਬੇ ਦੀ ਸਾਹ-ਰਗ ਮੰਨੀ ਜਾਂਦੀ ਇਸ ਨਹਿਰ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੀਚਾਗਤ ਉਪਰਾਲਿਆਂ ਤਹਿਤ ਪਾਣੀ ਦੇ ਵਹਾਅ ’ਚ ਮਿਸਾਲੀ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 4 ਜੂਨ 2026- ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ, ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।” ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ...

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

Breaking News, Crime news
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ...
5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Crime news, News of Punjab
ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣ...
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ; 3 ਜੂਨ: ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍...