Sunday, May 3
Shadow

Author: Harvinder Singh

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ...