Sunday, August 2
Shadow

Author: Harvinder Singh

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 19 ਜੁਲਾਈ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, “ਇੱਕ ਵਾਰ ਫਿਰ, ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਅਤੇ ਸਖ਼ਤ ਮਿਹਨਤ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ। ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”   ਸਿੱਖਿਆ ਮੰ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

News of Punjab
ਚੰਡੀਗੜ੍ਹ, 19 ਜੁਲਾਈ:ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਦੇ ਦਿਲ ਦੀ ਇੱਕ ਕੋਰੋਨਰੀ ਧਮਨੀ ਵਿੱਚ ਰੁਕਾਵਟ ਸੀ ਅਤੇ ਤੁਰੰਤ ਇਲਾਜ ਦੀ ਲੋੜ ਸੀ। ਕੁਝ ਹੀ ਘੰਟਿਆਂ ਵਿੱਚ ਉਨ੍ਹਾਂ ਨੂੰ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਐਂਜੀਓਪਲਾਸਟੀ ਕਰਕੇ ਸਟੈਂਟ ਪਾਇਆ ਅਤੇ ਉਨ੍ਹਾਂ ਦੇ ਦਿਲ ਵਿੱਚ ਖ਼ੂਨ ਦਾ ਪ੍ਰਵਾਹ ਮੁੜ ਬਹਾਲ ਕਰ ਦਿੱਤਾ। ਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ, ਜਦਕਿ ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਦਿਲ ਦੀਆਂ ਬੀਮਾਰੀਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਦੀ, ਕੈਸ਼ਲੈੱਸ ਦਿਲ ਦੇ ਇਲਾਜ ਕਰਵਾਉਣ ਵਾਲੇ ...
ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈਚਾਰਿਆਂ ਨੂੰ ਵੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਇਤਿਹਾਸ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਭ ਤੋਂ ਵਿਆਪਕ ਅਤੇ ਪ੍ਰਭਾਵਸ਼ਾਲੀ ਮੁਹਿੰਮਾਂ ਵਿੱਚੋਂ ਇੱਕ ਚਲਾਈ ਗਈ। ਇਹ ਸਫ਼ਲਤਾ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨਾਂ ਅਤੇ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਲਾਈ ਗਈ ਇਸ ਸਖ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

News of Punjab
ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜੋ ਇੱਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ  ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Breaking News
ਜਲੰਧਰ, 19 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

News of Punjab
ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾ...
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

Breaking News
*ਚੰਡੀਗੜ੍ਹ, 19 ਜੁਲਾਈ:* ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪੁਰਾਣੇ ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਮਾਲ ਮੰਤਰੀ ਨੇ ਦ...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 19 ਜੁਲਾਈ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ  ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ  ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਭਗ 61 ਕਰੋੜ ਰੁਪਏ ਦਿੱਤੇ ਜ...
ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਜੁਲਾਈ: ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ...
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

Hindi News
मुख्यमंत्री ठाकुर सुखविन्द्र सिंह सुक्खू ने आज शिमला में एसोसिएशन ऑफ ओरल एंड मैक्सिलोफेशियल सर्जन्स ऑफ इंडिया (एओएमएसआई) के हिमाचल प्रदेश स्टेट चैप्टर के चौथे वार्षिक सम्मेलन की अध्यक्षता करते हुए घोषणा की कि शिमला स्थित डेंटल कॉलेज का नाम राजीव गांधी डेंटल कॉलेज, शिमला किया जाएगा। उन्होंने हमीरपुर में 300 करोड़ रुपये की लागत से डेंटल हेल्थ रिसर्च सेंटर स्थापित करने की भी घोषणा की। उन्होंने कहा कि इस सेंटर से रोजगार के अवसर सृजित होंगे तथा लोगों को बेहतर और आधुनिक उपचार सुविधाएं उपलब्ध होंगी।मुख्यमंत्री ने कहा कि ओरल एंड मैक्सिलोफेशियल सर्जन्स का कार्य अत्यंत महत्वपूर्ण है। वे न केवल रोगियों का उपचार करते हैं, बल्कि उन्हें आत्मविश्वास और बेहतर जीवन गुणवत्ता प्रदान करने में भी महत्वपूर्ण भूमिका निभाते हैं। उन्होंने कहा कि यह सम्मेलन लोगों की सेवा की दिशा में एक महत्वपूर्ण कदम साबित होगा।श्र...