ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ।
ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰ...








