ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ
ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾ...








