ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ
ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ। ਜਿਸ ਸਬੰਧੀ ਪਹਿਲੀ ਕੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਗਰਾਊਂਡ, ਬੱਚਿਆਂ...








