Thursday, August 6
Shadow

Author: Harvinder Singh

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

News of Punjab
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

Breaking News
ਸੰਗਰੂਰ; 30 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ। ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 20...
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।  ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

Breaking News
ਚੰਡੀਗੜ੍ਹ, 30 ਅਪ੍ਰੈਲ, 2026:- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ...
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Breaking News
ਚੰਡੀਗੜ੍ਹ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ...
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ 'ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

Punjab Politics
ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ...
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

News of Punjab
*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ...
ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Crime news, News of Punjab
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇ...