Thursday, August 6
Shadow

Author: Harvinder Singh

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

News of Punjab
ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।   &nb...
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

News of Punjab
ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।       ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟ...
ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

News of Punjab
ਹੁਸ਼ਿਆਰਪੁਰ, 29 ਅਪ੍ਰੈਲ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ। ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤਰ ਦੀ ਟ੍ਰੈਫਿਕ ਵਿਵਸਥਾ ਪਹਿਲਾਂ ਨਾਲੋਂ ਹੋਰ ਸੁਚੱਜੀ ਹੋਵੇਗੀ।ਇਸ ਮੌਕੇ ‘ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਵ ਜੀ ਚੌਕ ਤੋਂ ਚਰਚ ਵਾਲੀ ਸੜਕ ਤੱਕ ਨਿਰਮਾਣ ਕਾਫੀ ਸਮੇਂ ਤੋਂ ਸਥਾਨਕ ਨਿਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀਆਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਗਤੀ ...
ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

News of Punjab
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ। ਇਹ ਲੀਗ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੇ ਇਲਾਕੇ ਵਿੱਚ ਇਕ ਖੇਡ ਮਹੌਲ ਤਿਆਰ ਕਰ ਦਿੱਤਾ ਹੈ। ਪੰਜਾਬ ਦੇ ਹੋਰ ਹਲਕਿਆਂ ਤੇ ਨੁਮਾਇੰਦੇ ਵੀ ਸ.ਬੈਂਸ ਦੇ ਨਿਵੇਕਲੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਇਸ ਹਲਕੇ ਦੇ ਪ੍ਰਤੀ ਪੂਰੀ ਤਰਾਂ ਸਮਰਪਿਤ ਕੀਤਾ ਹੋਇਆ ਹੈ।      ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਉਨ੍...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

local news
ਚੰਡੀਗੜ੍ਹ, 29 ਅਪ੍ਰੈਲ 2026: ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ। ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਇਲਾਜ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਦੋ-ਤਿੰਨ ਸਾਲਾਂ ਤੋਂ ਮੇਰੇ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।” 67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿਣਾ ਬਹ...
ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

Breaking News
ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ...
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

Breaking News
ਚੰਡੀਗੜ੍ਹ, 29 ਅਪ੍ਰੈਲ:- ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾਰਾ ਗੁਆ ਦਿੱ...
ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਪ੍ਰਸਤਾਵਿਤ ਨਵੀਂ ਸੜਕ ਬਨਾਉਣ ਤਹਿਤ ਰੇਲਵੇ ਤੋਂ ਭੁਮੀ ਲੀਜ਼ 'ਤੇ ਲੈਣ ਦੀ ਮੰਜੂਰੀ ਸੂਬਾ ਸਰਕਾਰ ਵੱਲੋਂ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਥੇ ਸੜਕ ਬਨਾਉਣ ਦੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸੀ ਤਰ੍ਹਾ, ਅੰਬਾਲਾ ਕੈਂਟ ਦੇ ਸ਼ਾਹਪੁਰ ਵਿੱਚ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟਿਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਸਥਾਪਿਤ ਕਰਨ ਲਈ ਜਮੀਨ ਨਗਰ ਪਰਿਸ਼ਦ ਤੋਂ ਟ੍ਰਾਂਸਪੋਰਟ ਵਿਭਾਗ ਨੂੰ ਟ੍ਰਾਂਸਫਰ ਕਰਨ ਦੀ ਮੰਜੂਰੀ ਵੀ ਸੂਬਾ ਸਰਕਾਰ ਤੋਂ ਮਿਲ ਚੁੱਕੀ ਹੈ।           ਸ੍ਰੀ ਵਿਜ ਨੇ ਕਿਹਾ ਕਿ ਦੋਨੋਂ ਕੰਮਾਂ ਲਈ ਮੰਜੂਰੀ ਮਿਲਣ ਨਾਲ ਹੁਣ ਸੜਕ ਨਿਰਮਾਣ ਅਤੇ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟੇਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਦੀ ਸਥਾਪਨਾ ਜਲਦੀ ਕਰਾਉਣ 'ਤੇ ਕੰਮ ਕੀਤ...
ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਬੁਨਿਆਦ ਅਤੇ ਹਰਿਆਣਾ ਸੁਪਰ-100 ਵਰਗੀ ਮਹਤੱਵਪੂਰਣ ਯੋਜਨਾਵਾਂ ਨੇ ਵਰਨਣਯੋਗ ਨਤੀਜੇ ਦਿੱਤੇ ਹਨ। ਇੰਨ੍ਹਾ ਸਫਲ ਮਾਡਲਾਂ ਦੇ ਆਧਾਰ 'ਤੇ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਇਸੀ ਤਰ੍ਹਾ ਦੀ ਯੋਜਨਾਵਾਂ ਲਾਗੂ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਯੁਵਾ ਸਟਾਰਟਅੱਪ ਸਭਿਆਚਾਰ ਨਾਲ ਜੁੜੇ ਕੇ ਆਤਮਨਿਰਭਰ ਬਣ ਸਕਦੇ ਅਤੇ ਰੁਜ਼ਗਾਰ ਸ੍ਰਿਜਨ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਕਰਨ।           ਮੰਤਰੀ ਅੱਜ ਪੰਚਕੂਲਾ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੀ 5ਵੀਂ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਅਗਵਾਈ ਕਰ ਰਹੇ ਸਨ।           ਮੀਟਿੰਗ ਦੌਰਾਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਵੱਲੋਂ ਵਾਧਾਨੀ ਫਾਊਂਡੇਸ਼ਨ ਦੇ ਨਾਲ ਇੱਕ ਮਹਤੱਵਪੂਰਣ ਐਮਓਯੂ 'ਤੇ ਹਸਤਾਖਰ ਕੀਤੇ ਗਏ,&nbs...
ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਦਾ ਹਰ ਵਿਭਾਗ ਨੂੰ ਆਪਣੇ ਕੰਮ ਲਈ 2030 ਤੱਕ ਦੇ ਤੈਅ ਕੀਤੇ ਗਏ ਟਾਰਗੇਟ ਨੂੰ ਸਾਲ-ਦਰ-ਸਾਲ ਟਾਇਮਲਾਇਨ ਦੇ ਨਾਲ ਬਨਾਉਣ। ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੇ ਸਮੇਂ 'ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ ਹੈ, ਤਾਂ ਜੋ ਯੋਜਨਾਵਾਂ ਦਾ ਫਾਇਦਾ ਸਿੱਧੇ ਲੋਕਾਂ ਤੱਕ ਪਹੁੰਚ ਸਕੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਸਕੱਤਰੇਤ ਵਿੱਚ ਸਵਰਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਨਾਲ ਸਬੰਧਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਭਾਗ ਦੇ 5 ਸਾਲਾਂ ਲਾਗੂ ਕਰਨ ਰੋਡਮੈਪ ਨੂੰ ਲੈ ਕ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਕੀਤੀ ਗਈ।           ਇਸ ਦੌਰਾਨ ਮੁੱਖ ਮੰਤਰੀ ਨੇ ਵਿਜ਼ਨ ਟੂ ਏਕਸ਼ਨ ਆਰਟੀਫੀਸ਼ਿਅਲ ਇੰਟੈਲੀਜੈਂਸ ਪਲਾਨਿੰਗ ਟੂਲ ਨੂੰ ਵੀ ਲ...