ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ (ਐਸ.ਏ.ਐਸ. ਨਗਰ), 30 ਜੁਲਾਈ- ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ।
'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰਤ ਦ...








