ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਗੁਰਦਾਸਪੁਰ, 28 ਅਪ੍ਰੈਲ - ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ...







