ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 06 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਲੈੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।
ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਚੱਲ ਰਹੇ ਕੰਮਾਂ ਲਿੰਕ ਸੜਕਾਂ, ਸਕੂਲ਼ਾਂ ਵਿਚ ਲੋੜੀਂਦੇ ਕਾਰਜ, &n...








