30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇੱਥੇ ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿਖੇ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਤਬਾਦਲਾ ਮੁਲਜ਼ਮ ਐਸ.ਡੀ.ਈ. ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2026 ਨੂੰ ਪਿੰਡ ਚੱਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਸਕੀਮ ਵਿਖੇ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫ਼ੀ ਦੂਰ ਸੀ, ਇਸ ਲਈ ਉਸਨ...








