Thursday, August 6
Shadow

Author: Harvinder Singh

ਸੀਐਫਐਮਐਸ ‘ਤੇ ਪੌਂਡਿੰਗ ਫਾਇਲਾਂ ਦਾ 15 ਦਿਨਾਂ ਵਿੱਚ ਨਿਪਟਾਰਾ ਕਰਨਾ ਯਕੀਨੀ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੀਐਫਐਮਐਸ ‘ਤੇ ਪੌਂਡਿੰਗ ਫਾਇਲਾਂ ਦਾ 15 ਦਿਨਾਂ ਵਿੱਚ ਨਿਪਟਾਰਾ ਕਰਨਾ ਯਕੀਨੀ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 16 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ  ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੀਐਫਐਮਐਸ 'ਤੇ ਪੌਂਡਿੰਗ ਫਾਇਲਾਂ ਦਾ ਜਲਦ ਨਿਪਟਾਰਾ ਯਕੀਨੀ ਕੀਤਾ ਜਾਵੇ। ਕਿਸੇ ਵੀ ਤਰ੍ਹਾਂ ਦੀ ਦੇਰੀ ਪ੍ਰਸ਼ਾਸਨਿਕ ਕੰਮਾਂ ਨੂੰ ਪ੍ਰਭਾਵਿਤ ਕਰਦੀ ਹੈ, ਇਸ ਲਈ ਫਾਇਲਾਂ ਨੂੰ ਸਮੇਬੱਧ ਢੰਗ ਨਾਲ ਨਿਪਟਾਉਣਾ ਸਭ ਤੋਂ ਵੱਧ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਪੈਂਡਿੰਗ ਫਾਇਲਾਂ ਦਾ ਨਿਪਟਾਰਾ ਵੱਧ ਤੋਂ ਵੱਧ 15 ਦਿਨਾਂ ਅੰਦਰ ਪੋਰਟਲ ਰਾਹੀਂ ਕੀਤਾ ਜਾਵੇ। ਮੁੱਖ ਮੰੰਤਰੀ ਅੱਜ ਇੱਥੇ ਸਿਵਲ ਸਕੱਤਰੇਤ ਵਿੱਚ ਹਯੂਮੈਨ ਰਿਸੋਰਸ ਮਾਡਯੂਲ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਆਪਣੇ-ਆਪਣੇ ਪੱਧਰ 'ਤੇ ਸੀਐਫਐਮਐਸ ਵਿੱਚ ਪੌਂਡਿੰਗ ਮਾਮਲਿਆਂ ਦੀ ਵਿਸਥਾਰ ਸਮੀਖਿਆ ਕਰਨ ਅਤੇ ਸਬੰਧਿਤ ਅਧਿਕਾਰਿਆਂ ਦੀ ਜਵਾਬਦੇਈ ਤੈਅ ਕਰਨ। ਉਨ੍ਹਾਂ ਨੇ ਕਿਹਾ ਕਿ ਪੋਰਟਲ 'ਤੇ ਫਾਇਲਾਂ ਨੂੰ ਸਮੇ-ਸਮੇ 'ਤੇ ਅਪਡੇਟ ਕਰਨਾ ਵੀ ਉਨ੍ਹਾਂ ਹੀ ਜਰੂਰੀ ਹੈ, ਤਾਂ ਜੋ ਕੰਮਾਂ ਦੀ ਪ...
ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 16 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਸੂਬੇ ਦੇ ਸਾਰੇ ਨਗਰ ਨਿਗਮ ਸੰਸਥਾਨਾ ਵਿੱਚ ਆਉਣ ਵਾਲੀ ਇੱਕ ਮਈ, 2026 ਤੋਂ ਦੋ ਹਫਤੇ ਲਈ ਸਪੈਸ਼ਲ ਸਵੱਛਤਾ ਮੁਹਿੰਮ ਚਲਾਈ ਜਾਵੇਗੀ, ਇਸ ਮੁਹਿੰਮ ਤੋਂ ਇਲਾਵਾ ਸਾਲਭਰ ਚੱਲਣ ਵਾਲੇ ਸਫਾਈ ਕੰਮਾਂ ਵਿੱਚ ਵਾਰਡ ਸਮਿਤੀ ਦੇ ਮੈਂਬਰਾਂ ਦੀ ਅਹਿਮ ਭੁਮਿਕਾ ਰਹੇਗੀ।           ਉਨ੍ਹਾਂ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਆਪਣੀ ਜਿਮੇਵਾਰੀ ਸਮਝਕਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਵੱਛ ਭਾਰਤ ਮਿਸ਼ਨ ਦੇ ਵਿਜਨ ਨੂੰ ਟੀਚੇ ਤੱਕ ਪਹੁੰਚਾਉਣਾ ਹੈ। ਸਵੱਛਤਾ ਦੇ ਮਾਮਲੇ ਵਿੱਚ ਬਿਹਤਰੀਨ ਕੰਮ ਕਰਨ ਵਾਲੇ ਵਾਰਡਾਂ ਨੂੰ ਰੈਂਕਿੰਗ ਦੇ ਆਧਾਰ 'ਤੇ ਉਨ੍ਹਾਂ ਨੂੰ ਇੰਸੇਂਟਿਵ ਦੇ ਕੇ ਸਨਮਾਨਿਤ ਕੀਤਾ ਜਾਵੇਗਾ।           ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਹਿਰੀ ਸਥਾਨਕ ਨਿਗਮਾਂ ਵਿੱਚ ਨਵਗਠਨ ਵਾਰਡ ਸਮਿਤੀਆਂ ਦੇ ਮੈਂਬਰਾਂ ਨਾਲ ਰੁਬ...
ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 16 ਅਪ੍ਰੈਲ - ਸੂਬਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਹਰਿਆਣਾ ਸਰਕਾਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਫਰੀਦਾਬਾਦ ਜ਼ਿਲ੍ਹੇ ਦੀ ਬਲਭਗੜ੍ਹ ਅਨਾਜ ਮੰਡੀ ਦਾ ਨਿਰੀਖਣ ਕੀਤਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਮੰਤਰੀ ਅਤੇ ਵਿਧਾਇਕ ਫੀਲਡ ਵਿੱਚ ਰਹਿ ਕੇ ਮੰਡੀਆਂ ਦਾ ਨਿਰੀਖਣ ਕਰ ਰਹੇ ਹਨ, ਤਾਂ ਜੋ ਬਾਰਦਾਨਾ, ਲਿਫਟਿੰਗ, ਆਵਾਜਾਈ, ਸਾਫ਼-ਸਫ਼ਾਈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਮੰਡੀਆਂ ਦਾ ਦੌਰਾ ਕੀਤਾ ਜਾ ਚੁੱਕਾ ਹੈ, ਜਿੱਥੇ ਜ਼ਿਆਦਾਤਰ ਪ੍ਰਬੰਧ ਤਸੱਲੀਬਖਸ਼ ਪਾਏ ਗਏ ਹਨ, ਹਾਲਾਂਕਿ...
ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ – ਊਰਜਾ ਮੰਤਰੀ ਅਨਿਲ ਵਿੱਜ

ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ – ਊਰਜਾ ਮੰਤਰੀ ਅਨਿਲ ਵਿੱਜ

Haryana News
ਚੰਡੀਗੜ੍ਹ, 16 ਅਪ੍ਰੈਲ - ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਕੈਂਟ ਵਿੱਚ ਬਣੇ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ। ਇਸ ਸਬੰਧੀ ਅੱਜ ਹਰਿਆਣਾ ਸਿਵਲ ਏਵੀਏਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਵਿੱਚ ਏਅਰਪੋਰਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੰਬਾਲਾ ਕੈਂਟ ਏਅਰਪੋਰਟ ਦਾ ਦੌਰਾ ਕਰੇਗੀ ਤਕਨੀਕੀ ਟੀਮ - ਵਿੱਜ ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਏਅਰਪੋਰਟ ਦਾ ਨਿਰੀਖਣ ਕੀਤਾ ਜਾਵੇ, ਤਾਂ ਜੋ ਤਕਨੀਕੀ ਤੌਰ 'ਤੇ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਸੀਸੀਟੀਵੀ ਇੰਸਟਾਲੇਸ਼ਨ, ਕੰਟਰੋਲ ਰੂਮ ਦੀ ਸਥਾਪਨਾ, ਸੁਰੱਖਿਆ ਪ੍ਰਬੰਧ, ਆਨਲਾਈਨ ਯੂਪੀਐਸ, ਛੋਟੇ ਸਿਵਲ ਕੰਮ ਅਤੇ ਦਫਤਰੀ ਲੋੜਾਂ ਨਾਲ ਜੁੜੇ ਹੋਰ ਕੰਮਾਂ...
“क्लीन मंडी, ग्रीन मंडी 2026” अभियान को लेकर विद्यालयों के साथ जागरूकता कार्यशाला

“क्लीन मंडी, ग्रीन मंडी 2026” अभियान को लेकर विद्यालयों के साथ जागरूकता कार्यशाला

Hindi News
मंडी, 16 अप्रैल। नगर निगम मंडी द्वारा अपने क्षेत्र के सभी विद्यालयों के प्रधानाचार्यों एवं उनके प्रतिनिधियों के साथ नगर निगम के सभागार में एक जागरूकता एवं क्षमता निर्माण कार्यशाला आयोजित की गई। कार्यशाला की अध्यक्षता आयुक्त नगर निगम मंडी रोहित राठौर ने की। इस दौरान स्वच्छता और ठोस अपशिष्ट प्रबंधन से जुड़े महत्वपूर्ण विषयों पर विस्तार से चर्चा की गई तथा विद्यालयों की भूमिका को अत्यंत महत्वपूर्ण बताया गया। प्रतिभागियों को ठोस अपशिष्ट प्रबंधन नियम, 2026 के बारे में जानकारी दी गई तथा कचरे के पृथक्करण के महत्व को सरल तरीके से समझाया गया।आयुक्त बोले- कचरे का पृथक्करण स्वच्छता की दिशा में अहम कदमआयुक्त रोहित राठौर ने कहा कि घर, विद्यालय और सार्वजनिक स्थानों पर कचरे को अलग-अलग एकत्र करना स्वच्छता की दिशा में महत्वपूर्ण कदम है। उन्होंने बताया कि स्वच्छ शहर, समृद्ध शहर अभियान के तहत शहरी विकास मंत्र...
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

local news
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ।                  ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

local news
ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

local news
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਧ ਬਾਬਾ ਭੋਲਾ ਗਿਰ ਜੀ ਨੇੜੇ ਟੋਭੇ ਦੇ ਨਵੀਨੀਕਰਨ ਲਈ 01 ਕਰੋੜ 81 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਪਾਣੀ ਦੇ ਸੰਭਾਲ ਅਤੇ ਵਾਤਾਵਰਨ ਸੰਭਾਲ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਮਾਜਿਕ ਭਲਾਈ ਵੱਲ ਇਕ ਹੋਰ ਕਦਮ ਚੁੱਕਦਿਆਂ 32 ਲਾਭਪਾਤਰੀ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਤੀ ਪਰਿਵਾਰ 2.5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 80 ਲੱਖ ਰੁਪਏ ਦੇ ਸੈਕਸ਼ਨ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣਾ ਹੈ, ਜਿਸ ਲਈ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

local news
ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ‘ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

News of Punjab
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ...