Thursday, August 6
Shadow

Author: Harvinder Singh

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਅਪ੍ਰੈਲ- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ  ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

News of Punjab
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆ...
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

Breaking News, News of Punjab
*ਚੰਡੀਗੜ੍ਹ, 15 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ 'ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾਲ, ਅਤੀਤ ਵਿੱਚ ਪੰਜਾਬ ਦ...
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

News of Punjab
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ।  ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

News of Punjab
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਾ ਹੈ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦੀ ਮਦਦ ਨਾਲ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਇਆ ਜਾ ਰਿਹਾ ਹੈ। ਅਭਿਆਸਕ ਸਿੱਖਿਆ, ਨਵਚਾਰ ਅਤੇ ਭਵਿੱਖ ਲਈ ਤਿਆਰੀ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਮਾਨਯੋਗ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ, ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਮੇਂ ਦੇ ਨਾਲ ਬਦਲਣਾ ਲਾਜ਼ਮੀ ਹੈ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਹੁਣ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨ...
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ

‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ

News of Punjab
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ  ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ ਹੈ। ਪਾਰਟੀ ਈਡੀ ਦੀ ਕਾਰਵਾਈ ਨੂੰ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਐਕਸ' 'ਤੇ ਕਿਹਾ ਕਿ ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਪਰ ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ। ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਆਮ ਆਦ...
ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ- ਆਰਤੀ ਸਿੰਘ ਰਾਓ

ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ- ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 15 ਅਪ੍ਰੈਲ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਇਸੇ ਦਿਸ਼ਾ ਵਿੱਚ ਇੱਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਗ੍ਰਾਮੀਣ ਖੇਤਰਾਂ ਵਿੱਚ ਕੁੱਝ ਨਵੇਂ ਪ੍ਰਾਥਮਿਕ ਸਿਹਤ ਕੇਂਦਰ, ਉਪਸਿਹਤ ਕੇਂਦਰ ਖੋਲਣ ਅਤੇ ਹੋਰ ਕੁੱਝ ਸਿਹਤ ਸੰਸਥਾਨਾਂ ਨੂੰ ਅਪਗ੍ਰੇਡ ਕਰਨ ਦੀ ਮੰਜ਼ੂਰੀ ਦਿੱਤੀ ਗਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਜੀਂਦ ਜ਼ਿਲ੍ਹੇ ਦੇ ਪਿੰਡ ਧਤਰਥ ਵਿੱਚ ਨਵਾਂ ਪ੍ਰਾਥਮਿਕ ਸਿਹਤ ਕੇਂਦਰ ਖੋਲਣ ਦੀ ਪ੍ਰਸ਼ਾਸਨਿਕ ਮੰਜ਼ੂਰੀ ਦਿੱਤੀ ਹੈ, ਇਸ ਦੇ ਭਵਨ ਨਿਰਮਾਣ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜ਼ਿਲ੍ਹਾ ਨੂੰਹ ਦੇ ਪਿੰਡ ਸਾਕਰਸ ਵਿੱਚ ਉਪਸਿਹਤ ਕੇਂਦਰ ਨੂੰ ਪ੍ਰਾਥਮਿਕ ਸਿਤਹ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਮੁੱਖ ਮੰਤਰੀ ਵੱਲੋਂ ਮੰਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੱਤੀ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਕਸਬਾ ਵਿੱਚ ਸਥਿਤ ਕੰਮਯੁਨਿਟੀ ਸਿਹਤ ਕੇਂਦਰ...
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਦੀ ਮੰਡੀਆਂ ਦਾ ਕੀਤਾ ਨਿਰੀਖਣ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਦੀ ਮੰਡੀਆਂ ਦਾ ਕੀਤਾ ਨਿਰੀਖਣ

Haryana News
ਚੰਡੀਗੜ੍ਹ, 15 ਅਪ੍ਰੈਲ- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬੁੱਧਵਾਰ ਨੂੰ ਜਿਲ੍ਹਾ ਰੋਹਤਕ ਵਿੱਚ ਮਹਿਮ, ਰੋਹਤਕ ਤੇ ਸਾਂਪਲਾ ਮੰਡੀਆਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਨਾਉਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਫਸਲ ਆਮਦ ਦੇ ਚਲਦੇ ਮੰਡੀਆਂ ਵਿੱਚ ਬਹੁਤ ਵੱਧ ਭੀੜ ਹੈ, ਪਰ ਪ੍ਰਸਾਸ਼ਨ ਵੱਲੋਂ ਸਾਰੇ ਜਰੂਰੀ ਵਿਵਸਥਾਵਾਂ ਯਕੀਨੀ ਕੀਤੀਆਂ ਗਈਆਂ ਹਨ।           ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਦੀ ਸਮਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀ ਹੈ ਅਤੇ ਫਸਲ ਉਠਾਨ ਵਿੱਚ ਹੋ ਰਹੀ ਮੁਸ਼ਕਲ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੱਧਦ...
ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

local news
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਬਾਅਦ ਬਹੁਜਨ ਸਮਾਜ ਦੇ ਮਹਾਨ ਨੇਤਾ ਕਾਂਸ਼ੀ ਰਾਮ ਜੀ ਨੇ ਸਮਾਜ ਵਿੱਚ ਪਿੱਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹ...
ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

local news
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ ਯੂਰੀਆ ਦੀ ਡਾਈਵਰਸਨ ਸਬੰਧੀ ਪਲਾਈਵੁੱਡ ਇੰਡਸਟਰੀਜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ...