ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ
ਚੰਡੀਗੜ੍ਹ, 5 ਅਕਤੂਬਰ: ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ...








