ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਗੁਰਦਾਸਪੁਰ,13 ਅਪ੍ਰੈਲ - ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ ਸਮਾਜਿਕ, ਸਿੱਖਿਆਤਮਕ ਅਤੇ ਸੰਵਿਧਾਨਕ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ।
ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਣ ਪ੍ਰਤੀਯੋਗਿਤਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਡਾ. ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਉਪਲਬਧੀਆਂ ‘ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ।
ਇਸ ਮੌਕੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਲਗਭਗ 14 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਜਵਨ ਨੇ ਪਹਿਲਾ ਸਥਾਨ, ਕੋਮਲ ਨੇ ਦੂਜਾ ਅਤੇ ਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਨਿਕੀਤਾ (ਬੀ.ਐਸਸੀ. ਦੂਜਾ ਸਮੈਸਟਰ) ਪਹਿਲੇ ਸਥਾਨ ‘ਤੇ ਰਹੀ, ਅਰਸ਼ਦੀਪ (ਬੀ.ਏ. ਦੂਜਾ ਸ...








