Monday, August 3
Shadow

Author: Harvinder Singh

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

local news
ਪੌਂਗ ਡੈਮ (ਤਲਵਾੜਾ), 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼...
ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

News of Punjab
ਲੁਧਿਆਣਾ, 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਗਹਿਲੇਵਾਲ ਅਤੇ ਪਿੰਡ ਮੁਸਕਾਬਾਦ, ਜਦਕਿ ਬਲਾਕ ਰਾਏਕੋਟ ਦੇ ਪਿੰਡ ਨੱਥੋਵਾਲ ਖੁਰਦ ਅਤੇ ਪਿੰਡ ਚੱਕ ਭਾਈਕਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਦੌਰਾਨ ਪਿੰਡ ਗਹਿਲੇਵਾਲ ਦੀ ਸਰਪੰਚ ਪਰਵੀਨ ਕੌਰ, ਪਿੰਡ ਮੁਸਕਾਬਾਦ ਦੀ ਸਰਪੰਚ ਸਰਬਜੀਤ ਕੌਰ, ਪਿੰਡ ਨੱਥੋਵਾਲ ਦੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਚੱਕ ਭਾਈਕਾ ਦੇ ਸਰਪੰਚ ਗੁਰਪ੍ਰੀਤ ਸਿੰਘ ਸਮੇਤ ਪੰਚਾਇਤ ਮੈਂਬਰ, ਸਮਾਜ ਸੇਵੀ, ਨੌਜਵਾਨ, ਮਹਿਲਾਵਾਂ ਅਤੇ ਬੱਚੇ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।...
ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ / ਪੰਜਾਬ; 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ। ਨਵੀਂ ਦਿੱਲੀ ਵਿਖੇ ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਦਿਆਂ ਅਤੇ ਪੰਜਾਬ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਇੱਕ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਪੇਸ਼ ਕੀਤੀ ਗਈ ਹੈ ਅਤੇ ਸਿੰਗਲ ਵਿੰਡੋ ਤੇ ਸਿੰਗਲ ਪੈਨ ਪ੍ਰਣਾਲੀਆਂ ਰਾਹੀਂ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਰੋਜ਼ਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉੱ...
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿ...
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

News of Punjab
ਚੰਡੀਗੜ੍ਹ/ ਨਵੀਂ ਦਿੱਲੀ, 14 ਜੁਲਾਈ: ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਜਾ ਰਹੇ ਚਾਰ-ਰੋਜ਼ਾ ਭਾਰਤ ਟੈਕਸ 2026 ਦੌਰਾਨ ਅੱਜ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਪੇਸ਼ ਕਰਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਨੂੰ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ।ਸ੍ਰੀ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਪੰਜਾਬ ਭਾਰਤ ਦੇ ਟੈਕਸਟਾਈਲ ਖੇਤਰ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖ ਰਿਹਾ ਹੈ ਅਤੇ ਅਸੀਂ ਟੈਕਸਟਾਈਲ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਹੇ ਹਾਂ। ਪਿਛਲੇ ਚਾਰ ਸਾਲਾਂ ਵਿੱਚ ਉਦਯੋਗਾਂ ਵਲੋਂ ਸਾਡੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਦਿਖਾਏ ਗਏ ਭਰੋਸੇ ਸਦਕਾ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਅਸੀਂ ਰਵਾਇਤੀ ਸਮਰੱਥਾਵਾਂ ਤੋਂ ਤਕਨਾਲੋਜੀ ਦੀ ਵਰਤੋਂ ਵੱਲ ਵੱਧ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਲਈ ਤਿਆਰ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਟੈਕਸਟਾਈਲ ਹੱਬ...
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ/ਹੁਸ਼ਿਆਰਪੁਰ, 14 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ। ਜ਼ਿਲ੍ਹੇ ਦੇ ਪਿੰਡ ਦਾਤਾਰਪੁਰ ਵਿਖੇ ਸ਼ਾਹ ਨਹਿਰ ਫੀਡਰ ਪ੍ਰਾਜੈਕਟ ਅਤੇ ਸ਼ਾਹ ਨਹਿਰ ਕੈਨਾਲ ਸਿਸਟਮ ਅਤੇ ਘੋਗਰਾ ਡਿਸਟ੍ਰੀਬਿਊਟਰੀ ਨਾਲ ਸੰਬੰਧਤ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੰਢੀ ਕੈਨਾਲ ਦੀ ਕਾਇਆ-ਕਲਪ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸਿੰਚਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 450 ਪਿੰਡਾਂ ਦੇ 1,35,000 ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਹੋਈਆਂ ਹਨ ਜਿਸ ਨਾਲ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਉਨ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ, ਜੋ ਸਖ਼ਤ ਕਾਨੂੰਨੀ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਰੋਕਥਾਮ ਦੀ ਤਿੰਨ ਪੱਧਰੀ ਰਣਨੀਤੀ ਰਾਹੀਂ ਅਹਿਮ ਨਤੀਜੇ ਦੇ ਰਹੀ ਹੈ। ਮੁਹਿੰਮ ਦੇ 500 ਦਿਨ ਪੂਰੇ ਹੋਣ ਮੌਕੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਸੁਚੱਜੀ ਅਤੇ ਸਮੁੱਚੀ ਰਣਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਸਾਡੀ ਮੁਹਿੰਮ ਦਾ ਨਾਅਰਾ ਹੈ...
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

News of Punjab
**ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ:** ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ...
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

News of Punjab
ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Breaking News
ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ...