Wednesday, August 5
Shadow

Author: Harvinder Singh

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ 

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ 

local news
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੁਖਤਾ ਪ੍ਰਬੰਧ ਯਕੀਨੀ ਕੀਤੇ ਜਾਣ।  ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰ...
ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

local news
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ 7 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ, ਜੋ ਆਪਣਾ ਬੱਸ ਰੂਟ ਬਦਲਣਾ ਚਾਹੁੰਦਾ ਸੀ। ਇਸ ਸਬੰਧ ਵਿੱਚ ਮੁਲਜ਼ਮ ਕੇਵਲ ਕ੍ਰਿਸ਼ਨ, ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਬੱਸ ਰੂਟ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਹ ਕੋਈ ਰਿਸ਼ਵਤ ਨਹੀ...
ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ। ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

News of Punjab
ਚੰਡੀਗੜ੍ਹ, 7 ਅਪ੍ਰੈਲ 2026- ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ। ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਅਤੇ ਵਿਸਥਾਰ ਨਾਲ ਸੁਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਚੀਮਾ ਨੇ ਉਹਨਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ, ...
ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

News of Punjab
ਚੰਡੀਗੜ੍ਹ, ਅਪ੍ਰੈਲ 7 -  ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।  ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ। ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ। ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ...
ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

News of Punjab
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ 'ਤੇ ਬੈਂਕ ...
ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼

News of Punjab
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ, ਜਿਨ੍ਹਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਨਾਲ ਸੰਬੰਧਿਤ ਮੁੱਦੇ ਉਠਾਏ। ਸਪੀਕਰ ਸ. ਸੰਧਵਾਂ ਨੇ ਹਰ ਇੱਕ ਅਰਜ਼ੀ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਲੋਕਾ...
ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

News of Punjab
ਮਾਨਸਾ, 7 ਅਪ੍ਰੈਲ:- ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।  ਨਿਰੀਖਣ ਦੌਰਾਨ ਅਧਿ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Crime news, News of Punjab
ਮਾਨਸਾ, 7 ਅਪ੍ਰੈਲ:- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ...