Wednesday, August 5
Shadow

Author: Harvinder Singh

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

News of Punjab
ਮਾਲੇਰਕੋਟਲਾ, 06 ਅਪ੍ਰੈਲ –                   ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 2 ਲੱਖ 47 ਹਜਾਰ ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਵੱਲੋਂ ਕੁੱਲ 46 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 04 ਮੁੱਖ ਯਾਰਡ, 06 ਸਬ-ਯਾਰਡ ਅਤੇ 36 ਖਰੀਦ ਕੇਂਦਰ ਸ਼ਾਮਲ ਹਨ।               &n...
ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

News of Punjab
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

News of Punjab
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

News of Punjab
ਬਰਨਾਲਾ, 6 ਅਪ੍ਰੈਲ-        ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।    ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ 'ਚ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤਕ 89112 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ। ਓਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ...
ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ  ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ  ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

local news
ਫਰੀਦਕੋਟ 6 ਅਪ੍ਰੈਲ  () ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।            ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ। ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨਿਕਲ ਨੁਕ...
20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

local news
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ।           ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਕਈ ਵਾਰ ਇਸਦਾ ਨੀਂਹ ਪੱਥਰ ਵੀ ਰੱਖਿਆ ਗਿਆ, ਪਰ ਕੰਮ ਅੱਗੇ ਨਹੀਂ ਵੱਧ ਸਕਿਆ। ਹੁਣ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ ਅਤੇ ਇਸਦਾ ਨਿਰਮਾਣ ਕੰਮ ਦਿਨ-ਰਾਤ ਚੱਲ ਰਿਹਾ ਹੈ, ਜਿਸ ਨਾਲ ਜਲਦ ਹੀ ਇਸਦੀ ਤਿਆਰੀ ਮੁਕੰਮਲ ਹੋਣ ਦੀ ਉਮੀਦ ਹੈ।       ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

local news
ਫਰੀਦਕੋਟ, 6 ਅਪ੍ਰੈਲ ()ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ।ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ ਨੂ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

local news
ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ...
ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਨਾਮ 'ਤੇ ਵਿਕਸਤ ਕੀਤਾ ਜਾ ਰਿਹਾ ਇਹ ਕਮਿਊਨਿਟੀ ਸੈਂਟਰ (ਸਮੁਦਾਇਕ ਭਵਨ) ਖੇਤਰ ਲਈ ਇੱਕ ਪ੍ਰੇਰਨਾ ਕੇਂਦਰ ਵਜੋਂ ਸਥਾਪਿਤ ਹੋਵੇਗਾ। ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕਾਰਜ ਕਰ ਰਹੀ ਹੈ। ਮੰਤਰੀ ਅੱਜ ਪਲਵਲ ਦੇ ਪਿੰਡ ਕੁਸ਼ਲੀਪੁਰ (ਵਾਰਡ ਨੰਬਰ-10) ਵਿੱਚ ਪੰਡਿਤ ਦੀਨਦਿਆਲ ਉਪਾਧਿਆਏ ਕਮਿਊਨਿਟੀ ਸੈਂਟਰ ਕੰਪਲੈਕਸ ਵਿੱਚ ਚਾਰਦੀਵਾਰੀ, ਟ੍ਰੈਕ ਅਤੇ ਪਾਰਕ ਨਿਰਮਾਣ ਕਾਰਜ ਦਾ ਵਿਧੀਵਤ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲਗਭਗ 2.50 ਕਰੋੜ ਰੁਪਏ ਦੀ ਲਾਗਤ ਨਾਲ ਭਵਨ ਦੇ ਮੁੱਖ ਹਾਲ ਦਾ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ 1 ਕਰੋੜ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਟ੍ਰੈਕ, ਪਾਰਕ ਅਤੇ ਹੋਰ ਸੁੰਦਰੀਕਰਨ ਦੇ ਕਾਰਜ ਕਰਵਾਏ ਜਾਣਗੇ। ਇਸ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ...
ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਝੱਜਰ ਵਿੱਚ ਸਥਾਪਿਤ ਹੋਣ ਵਾਲਾ ਭਗਵਾਨ ਪਰਸ਼ੂਰਾਮ ਭਵਨ ਇਲਾਕੇ ਵਿੱਚ ਲੋੜਵੰਦਾਂ ਦੀ ਸੇਵਾ ਅਤੇ ਨੌਜਵਾਨਾਂ ਨੂੰ ਟੀਚਾ ਪ੍ਰਾਪਤ ਕਰਨ ਦਾ ਸਾਧਨ ਬਣੇਗਾ। ਮੰਤਰੀ ਅੱਜ ਸੈਕਟਰ 9, ਝੱਜਰ ਵਿੱਚ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਜਨਸਮੂਹ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸਭਾ ਦੇ ਤੀਜੇ ਕੈਂਪਸ ਦੇ ਕੋਲ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਸੈਕਟਰ 26 ਵਿੱਚ ਚਾਰ ਏਕੜ ਵਿੱਚ ਭਗਵਾਨ ਪਰਸ਼ੂਰਾਮ ਵਿਰਾਸਤ ਪਾਰਕ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਾਹਮਣ ਭਾਈਚਾਰਾ ਹਮੇਸ਼ਾ 36 ਬਿਰਾਦਰੀਆਂ ਨੂੰ ਨਾਲ ਲੈ ਕੇ ਚੱਲਿਆ ਹੈ, ਜਿਸ ਦੀ ਬਦੌਲਤ ਸਮਾਜਿਕ ਵਿਵਸਥਾ ਮਜ਼ਬੂਤ ਹੋਈ ਹੈ। ਪਰਿਵਾਰਾ...