Wednesday, August 5
Shadow

Author: Harvinder Singh

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Breaking News
ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ। ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।" ਪੀ.ਆਰ.ਟੀ...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

Breaking News, Crime news
ਚੰਡੀਗੜ੍ਹ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

Breaking News
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਭਾਜਪਾ, ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ...
ਵਿਕਸਿਤ ਫਰੀਦਾਬਾਦ ਰੈਲੀ ਵਿੱਚ ਮੁੱਖ ਮੰਤਰੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ 

ਵਿਕਸਿਤ ਫਰੀਦਾਬਾਦ ਰੈਲੀ ਵਿੱਚ ਮੁੱਖ ਮੰਤਰੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ 

Haryana News
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ‘ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰ, ਕਨੈਕਟੀਵਿਟੀ, ਉਦਯੋਗ, ਸਮਾਰਟ ਸਿਟੀ, ਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਗਤੀ ਦਿੰਦੇ ਹੋਏ 120 ਕਰੋੜ 76 ਲੱਖ ਰੁਪਏ ਦੀ ਲਾਗਤ ਵਾਲੇ ਚਾਰ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਰੈਸਟ ਹਾਊਸ ਦੀ ਉਸਾਰੀ 'ਤੇ 50 ਕਰੋੜ 61 ਲੱਖ ਰੁਪਏ, ਡਿਸਪੈਂਸਰੀ-ਕਮ-ਸੀਐਮਓ ਦਫ਼ਤਰ ਦੇ ਨਿਰਮਾਣ 'ਤੇ 41 ਕਰੋੜ 70 ਲੱਖ ਰੁਪਏ, ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਲਾਈਨ ਵਿਛਾਉਣ ਦੇ ਕੰਮ&nb...
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਕੀਤਾ ਦੌਰਾ  

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਕੀਤਾ ਦੌਰਾ  

Haryana News
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸ਼ਨੀਵਾਰ ਨੂੰ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਦੌਰਾ ਕਰਕੇ ਹਾੜੀ ਸੀਜ਼ਨ 2026-27 ਲਈ ਕਣਕ ਅਤੇ ਸਰ੍ਹੋਂ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।   ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ, ਪਾਣੀ, ਸਾਫ਼-ਸਫ਼ਾਈ ਅਤੇ ਬਾਇਓਮੈਟ੍ਰਿਕ ਪ੍ਰਣਾਲੀ ਸਮੇਤ ਸਾਰੀਆਂ ਵਿਵਸਥਾਵਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ। ਜ਼ਿਲ੍ਹੇ ਦੀਆਂ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਮੰਡੀਆਂ ਵਿੱਚ ਅਨਾਜ ਦੀ ਖਰੀਦ ਦਾ ਕੰਮ ਰਾਜ ਖਰੀਦ ਏਜੰਸੀ ਹੈਫੇਡ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ।   ਹਰਿਆਣਾ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਅਤੇ ਸਰ੍ਹੋਂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ – ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ – ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ

Haryana News
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਨਾ ਤਾਂ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਵਿਜ਼ਨ ਹੈ। ਵਿਰੋਧੀ ਪੱਖ ਦਾ ਸਿਰਫ਼ ਇੱਕ ਹੀ ਏਜੰਡਾ ਹੈ- ਭਰਮ ਫੈਲਾਓ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ। ਜਦੋਂ ਸੱਚਾ ਵਿਕਾਸ ਹੁੰਦਾ ਹੈ ਤਾਂ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਤਕਲੀਫ਼ ਹੁੰਦੀ ਹੈ। ਵਿਰੋਧੀ ਨੇਤਾਵਾਂ ਨੇ ਸਿਰਫ਼ ਸੱਤਾ ਦਾ ਸੁੱਖ ਮਾਣਿਆ, ਪਰਿਵਾਰਵਾਦ ਨੂੰ ਹੱਲਾਸ਼ੇਰੀ ਦਿੱਤੀ ਅਤੇ ਜਨਤਾ ਨੂੰ ਵਾਅਦਿਆਂ ਦੇ ਜਾਲ ਵਿੱਚ ਫਸਾ ਕੇ ਛੱਡ ਦਿੱਤਾ। ਅੱਜ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਵਿਕਾਸ ਦੇ ਮੁੱਦੇ 'ਤੇ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਇਸ ਲਈ ਵਿਰੋਧੀ ਪੱਖ ਦਾ ਝੂਠ ਅਤੇ ਭਰਮ ਨਹੀਂ ਚੱਲੇਗਾ। ਮੁੱਖ ਮੰਤਰੀ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿਖੇ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 49 ਕਰੋੜ&...
ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

Haryana News
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਖੇਤਰ ਦੇ ਵਿਕਾਸ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸਫੀਦੋਂ ਦੇ ਹਸਪਤਾਲ ਨੂੰ 100 ਬੈੱਡਾਂ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿਵਾਨਾ ਮਾਲ ਪਿੰਡ ਅਤੇ ਪਿੰਡ ਖਾਤਲਾ ਵਿੱਚ ਪਸ਼ੂ ਹਸਪਤਾਲ ਦੀ ਨਵੀਂ ਬਿਲਡਿੰਗ ਬਣਾਈ ਜਾਵੇਗੀ। ਸਫੀਦੋਂ ਵਿੱਚ ਰਾਮਸਰ ਪਾਰਕ ਅਤੇ ਆਡੀਟੋਰੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਸਫੀਦੋਂ ਸ਼ਹਿਰ ਵਿੱਚ ਵਿਦਿਆਰਥੀਆਂ ਲਈ ਈ-ਲਾਈਬ੍ਰੇਰੀ ਸਥਾਪਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਣੀਪਤ ਰੋਡ ਤੋਂ ਨਗਰਪਾਲਿਕਾ ਦੀ ਹੱਦ ਵਿੱਚ ਮਹਾਤਮਾ ਜਯੋਤੀਬਾ ਫੂਲੇ ਦੇ ਨਾਮ 'ਤੇ ਪ੍ਰਵੇਸ਼ ਦੁਆਰ ਬਣਾਇਆ ਜਾਵੇਗਾ। ਸਫੀਦੋਂ ਵਿੱਚ ਬੀ.ਐਸ.ਸੀ. ਨਰਸਿੰਗ ਕਾਲਜ ਦੀ ਇਮਾਰਤ ਦਾ ਨਿਰਮਾਣ ਜਲਦੀ ਕਰਵਾਇਆ ਜਾਵੇਗਾ। ਸਫੀਦੋਂ ਵਿੱਚ ਮੈਮੋਰੀਅਲ ਕੰਨਿਆ ਸਰਕਾਰੀ ਕਾਲਜ ਦੀ ਚਾਰਦੀਵਾਰੀ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫੀਦੋਂ ਸ਼ਹਿਰ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

local news
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ...