ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਰਦੂਲਗੜ੍ਹ, 1 ਅਪ੍ਰੈਲ:
ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲ...








