Monday, August 3
Shadow

Author: Harvinder Singh

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

Breaking News
ਚੰਡੀਗੜ੍ਹ, 26 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ। ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Haryana News
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।           ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾ...
ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।           ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।           ਇਸ ਮੌਕੇ 'ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ...
ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Breaking News, Crime news
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦ...
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿ...
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

News of Punjab
ਬੁਢਲਾਡਾ/ਮਾਨਸਾ, 26 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

News of Punjab
ਲਹਿਰਾਗਾਗਾ, 26 ਮਾਰਚ- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰ...