Wednesday, October 28
Shadow

Author: Harvinder Singh

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

Breaking News
ਚੰਡੀਗੜ੍ਹ/ਪਟਿਆਲਾ, 2 ਅਕਤੂਬਰ:ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ। ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

Breaking News
ਚੰਡੀਗੜ੍ਹ; 2 ਅਕਤੂਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਭੰਡਾਰਨ ਲਈ ਢੁਕਵੀਂ ਜਗ੍ਹਾ ਯਕੀਨੀ ਬਣਾਉਣੀ ਲਾਜ਼ਮੀ ਹੈ।ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ 10 ਅਕਤੂਬਰ ਤੱਕ 6 ਲੱਖ ਮੀਟ੍ਰਿਕ ਟਨ ਚੌਲ ਅਤੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟ੍ਰਿਕ ਟਨ ਕਣਕ ਦੀ ਤੁਰੰਤ ਲਿਫਟਿੰਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਧਿਆਨ ਦਿਵਾਇਆ ਕਿ ਲਗਭਗ 40 ਲੱਖ ਮੀਟ੍ਰਿਕ ਟਨ ਕਣਕ ਦਾ ਸਟਾਕ ਰਾਈਸ ਮਿੱਲਾਂ ਅਤੇ ਮੰਡੀਆਂ ਦੇ ਫੜ੍ਹਾਂ (ਯਾਰਡ) ਵਿੱਚ ਜਗ੍ਹਾ ਘੇਰੀ ਬੈਠਾ ਹੈ, ਜਿਸ ਵਿੱਚੋਂ ਲਗਭਗ 17 ਲੱਖ ਮੀਟ੍ਰਿਕ ਟਨ ਅਜੇ ਵੀ ਉੱਥੇ ਹੀ ਪਿਆ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਨਵੇਂ ਆਉਣ ਵਾਲੇ ਝੋਨੇ ਲਈ ਪੂਰੀ ਜਗ੍ਹਾ ਬਣਾਉਣ ਲਈ ਇਸ ਸਟਾਕ ਨ...
ਸਿਹਤ ਵਿਭਾਗ ਵੱਲੋਂ ਕੁਸ਼ਟ ਆਸ਼ਰਮ ਬਰਨਾਲਾ ਵਿਖੇ ਦਵਾਈਆਂ, ਰੂੰ ਅਤੇ ਪੱਟੀਆਂ ਦੀ ਵੰਡ

ਸਿਹਤ ਵਿਭਾਗ ਵੱਲੋਂ ਕੁਸ਼ਟ ਆਸ਼ਰਮ ਬਰਨਾਲਾ ਵਿਖੇ ਦਵਾਈਆਂ, ਰੂੰ ਅਤੇ ਪੱਟੀਆਂ ਦੀ ਵੰਡ

local news
ਬਰਨਾਲਾ, 2 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ  ਅਗਵਾਈ ਹੇਠ ਸਿਹਤ ਵਿਭਾਗ ਬਰਨਾਲਾ ਵੱਲੋਂ ਮਹਾਤਮਾ ਗਾਂਧੀ ਜਯੰਤੀ ਨੂੰ ਸਮਰਪਿਤ ਸਥਾਨਕ ਕੁਸ਼ਟ ਆਸ਼ਰਮ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਲੈਪਰੋਸੀ ਅਫ਼ਸਰ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਚਮੜੀ ਰੋਗਾਂ ਦੇ ਮਾਹਿਰ ਡਾ. (ਮੇਜਰ) ਕਾਕੁਲ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ। ਉਨ੍ਹਾਂ ਬਿਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਚਮੜੀ 'ਤੇ ਹਲਕੇ ਲਾਲ, ਚਿੱਟੇ ਜਾਂ ਤਾਂਬੇ ਰੰਗ ਦੇ ਦਾਗ ਹੋਣ, ਜਿਨ੍ਹਾਂ ਵਿੱਚ ਸੁੰਨਾਪਣ ਹੋਵੇ ਜਾਂ ਦਾਗ ਵਾਲੀ ਜਗ੍ਹਾ ਤੋਂ ਵਾਲ ਝੜ ਗਏ ਹੋਣ, ਤਾਂ ਮਰੀਜ਼ ਨੂੰ ਬਿਨਾਂ ਕਿਸੇ ਡਰ, ਭਰਮ ਜਾਂ ਭੁਲੇਖੇ ਦੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣਾ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਪ੍ਰੋਗਰਾਮ ਦੌਰਾਨ ਸਿਹਤ ਸੁਪਰਵਾਈਜ਼ਰ ਹਰਮੀਤ ਸਿੰਘ ਅਤੇ ਸਿਹਤ ਕਰਮਚਾਰੀ ਸੁਰਿੰਦਰ ਸਿੰਘ ਵਿਰਕ ਨੇ ਆਪਣੀ ਟੀਮ ਸਮੇਤ ਰਾਸ਼ਟ...
ਅਧਿਆਪਕਾਂ ਦੀ ਤਿੰਨ ਰੋਜ਼ਾ ‘ਸਮਰੱਥਾ-ਆਧਾਰਿਤ ਮੁਲਾਂਕਣ’ ਸਿਖਲਾਈ ਸਫ਼ਲਤਾਪੂਰਵਕ ਸੰਪੰਨ

ਅਧਿਆਪਕਾਂ ਦੀ ਤਿੰਨ ਰੋਜ਼ਾ ‘ਸਮਰੱਥਾ-ਆਧਾਰਿਤ ਮੁਲਾਂਕਣ’ ਸਿਖਲਾਈ ਸਫ਼ਲਤਾਪੂਰਵਕ ਸੰਪੰਨ

local news
ਬਰਨਾਲਾ, 2 ਅਕਤੂਬਰ  ਡਾਇਟ ਚੀਮਾ ਜੋਧਪੁਰ ਵਿਖੇ ਪੀਐਮ ਸ਼੍ਰੀ ਸਕੂਲਾਂ ਦੇ ਅਧਿਆਪਕਾਂ ਨੂੰ ‘ਸਮਰੱਥਾ-ਆਧਾਰਿਤ ਮੁਲਾਂਕਣ’ (Competency Based Assessment) ਸਬੰਧੀ ਵਿਸਥਾਰਪੂਰਵਕ ਅਤੇ ਵਿਹਾਰਕ ਜਾਣਕਾਰੀ ਦੇਣ ਹਿੱਤ ਲਗਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਕੈਂਪ ਅੱਜ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਵਿਸ਼ੇਸ਼ ਸਿਖਲਾਈ ਡਾਇਟ ਚੀਮਾ ਜੋਧਪੁਰ ਦੇ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਿਰਫ਼ ਕਿਤਾਬੀ ਗਿਆਨ ਦੀ ਬਜਾਏ, ਉਨ੍ਹਾਂ ਦੀ ਸਮਝ, ਹੁਨਰ, ਤਰਕਸ਼ੀਲ ਸੋਚ ਅਤੇ ਵਿਹਾਰਕ ਯੋਗਤਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਲਾਂਕਣ ਕਰਨ ਦੇ ਯੋਗ ਬਣਾਉਣਾ ਸੀ। ਸਿਖਲਾਈ ਦੌਰਾਨ ਡਾ. ਦੀਪਕ ਤਨੇਜਾ ਅਤੇ ਸ੍ਰੀਮਤੀ ਹਰਪ੍ਰੀਤ ਰੰਧਾਵਾ ਨੇ ਮੁੱਖ ਰੀਸੋਰਸ ਪਰਸਨ (ਮਾਹਿਰਾਂ) ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਸਮਰੱਥਾ-ਆਧਾਰਿਤ ਸਿੱਖਿਆ ਅਤੇ ਮੁਲਾਂਕਣ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਬਾਰੀਕੀ ਨਾਲ ਜਾਣਕਾਰੀ ਦਿੱਤੀ ਗਈ। ਸਿਖਲਾਈ ਵਿੱਚ ਅਧਿਆਪਕਾਂ ਦੀ ਸਰਗਰਮ ਸ਼ਮੂਲੀਅਤ ਨ...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਅਰਪਨ ਦਿਵਸ ਮਨਾਇਆ ਗਿਆ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਅਰਪਨ ਦਿਵਸ ਮਨਾਇਆ ਗਿਆ

local news
ਫਰੀਦਕੋਟ 2 ਅਕਤੂਬਰ - ਅੱਜ ਮਿਤੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ ਦੇ ਮੌਕੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਰੀਦਕੋਟ ਵੱਲੋਂ ਸਵੱਛ ਭਾਰਤ ਦਿਵਸ ਅਤੇ ਜਲ ਅਰਪਨ ਦਿਵਸ  ਮਨਾਇਆ ਗਿਆ। ਇਸ ਮੌਕੇ ਬਲਾਕ ਫਰੀਦਕੋਟ ਦੀ ਜਲ ਸਪਲਾਈ ਸਕੀਮ ਪਿੰਡ ਭਾਗ ਥਲਾ ਕਲਾਂ  ਦਾ ਨਵੀਨੀਕਰਨ ਕਰਕੇ ਲੋਕ ਅਰਪਿਤ ਕੀਤੀ ਗਈ । ਜਿਸ ਦਾ ਉਦਘਾਟਨ ਵਿਧਾਈਕ  ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ  ਸ਼ਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਵੱਲੋਂ ਦੱਸਿਆ ਗਿਆ ਕਿ ਇਹ ਦੋ ਪਿੰਡਾਂ ਭਾਗ ਥਲਾ ਕਲਾਂ ਅਤੇ ਭਾਗ ਥਲਾ ਖੁਰਦ ਦੀ ਸਾਂਝੀ ਸਕੀਮ ਹੈ ਅਤੇ ਇਸ ਨੂੰ ਨਾਬਾਰਡ -30 ਤੇ ਤਹਿਤ ਕਵਰ ਕੀਤਾ ਗਿਆ ਹੈ। ਇਸ ਨਵੀਂ ਸਕੀਮ ਦੇ ਚੱਲਣ ਨਾਲ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹਈਆ ਹੋਵੇਗਾ।  ਮੁੱਖ ਮਹਿਮਾਨ ਸ ਗੁਰਦਿੱਤ ਸਿੰਘ ਸੇਖੋਂ ਨੇ ਸਾਰੀ ਨਵੀਂ ਸਕੀਮ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਪਾਣੀ ਬਹੁਤ ਵਡਮੁੱਲੀ ਦਾਤ ਹੈ, ਇਸ ਨੂੰ ਖਰਾਬ ਨਾ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਰੋਕ ਕੇ  ਸੁਚੱਜੀ ਵਰ...
ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) 05.ਅਕਤੂਬਰ ਤੱਕ ਜਾਰੀ ਰਹਿਣਗੀਆ-ਜਿਲ੍ਹਾ ਖੇਡ ਅਫਸਰ

ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) 05.ਅਕਤੂਬਰ ਤੱਕ ਜਾਰੀ ਰਹਿਣਗੀਆ-ਜਿਲ੍ਹਾ ਖੇਡ ਅਫਸਰ

local news
ਫਰੀਦਕੋਟ 2  ਅਕਤੂਬਰ -   ਪੰਜਾਬ ਸਰਕਾਰ ਅਤੇ ਖੇਡ ਵਿਭਾਗ,ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-04) ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆ ਜਾ ਰਹੀਆਂ ਹਨ। ਜਿਸ ਵਿੱਚ ਬਲਾਕ ਪੱਧਰੀ ਖੇਡਾ ਸਮਾਪਤ ਹੋ ਚੁੱਕੀਆ ਹਨ ਅਤੇ ਜਿਲ੍ਹਾ ਪੱਧਰੀ ਖੇਡਾਂ  ਮਿਤੀ 05.10.2026 ਤੱਕ ਜਾਰੀ ਰਹਿਣਗੀਆ। ਇਸ ਤੋ ਬਾਅਦ ਰਾਜ ਪੱਧਰੀ ਖੇਡਾਂ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ ਕਰਵਾਈਆ ਜਾਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਸ.ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਕੁਝ ਖੇਡਾਂ ਵਿੱਚ ਖਿਡਾਰੀਆਂ ਦੀ ਚੋਣ ਟਰਾਇਲਾਂ ਰਾਹੀਂ ਕੀਤੀ ਜਾਣੀ ਹੈ। ਇਹਨਾਂ ਖੇਡਾਂ ਵਿੱਚ ਜਿਲ੍ਹਾ ਪੱਧਰ ਤੇ ਜੋ ਖੇਡਾਂ ਨਹੀ ਕਰਵਾਈਆ ਗਈਆਂ ਜਾਂ ਜੋ ਖੇਡਾਂ ਸਿੱਧੇ ਰਾਜ ਪੱਧਰ ਟੂਰਨਾਮੈਂਟ ਲਈ ਵਿਭਾਗ ਵਲੋਂ ਰੱਖੀਆਂ ਗਈਆਂ ਹਨ, ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਦੇ ਸਿਲੈਕਸ਼ਨ ਟਰਾਇਲ ਮਿਤੀ 07.10.2026 ਤੋ 11.10.2026 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਟਰਾਇਲਾਂ ਨੂੰ ਕੰਡਕਟ ਕਰਨ ਲਈ ਖੇਡ ਵਿਭਾਗ ਫਰੀਦਕੋਟ ਦੇ ਕਰਮਚਾਰੀ ਸ਼੍...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

Breaking News, News of Punjab
ਚੰਡੀਗੜ੍ਹ, 2 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ‘ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਕਾਰਲੇ ਪਾੜੇ ਨੂੰ ਪੂਰਨਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਨੇ ਨਸ਼ਿਆਂ ਤੋਂ ਪੀੜਤ ਲੋਕਾਂ ਲਈ ਦਵਾਈਆਂ ਦੀ ਪਹੁੰਚ ਨੂੰ ਵੱਡੇ ਪੱਧਰ ’ਤੇ ਵਧਾਇਆ ਹ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

News of Punjab
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ। ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।...
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

News of Punjab
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨ...