ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਖਤਰੇ ਤੋਂ ਬਚਾਉਣਾ ਹੈ। ਸਥਾਨਕ ਵਸਨੀਕਾਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੀ ਜਮੀਨ, ਘਰਾਂ ਅਤੇ ਫਸਲਾਂ ਨੂੰ ਵੱਡਾ ਸੁਰੱਖਿਆ ਕਵਚ ਮਿਲੇਗਾ। ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਹੋਰ ਵਿਕਾਸ ਕਾਰਜਾਂ ਨੂੰ ਤੀਜ਼ੀ ਨਾਲ ਅੱਗੇ ਵਧਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ। ਪਿੰਡ ਵਿੱਚ ਗਲੀਆਂ ਅਤੇ ਪੁੱਲੀਆਂ ਦੇ ਨਿਰਮਾਣ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਪਿੰਡ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ ਅਤੇ ਉਮੀਦ ਜਤਾਈ ਕਿ...







