ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ
ਚੰਡੀਗੜ੍ਹ /ਐਸ ਏ ਐਸ ਨਗਰ, 14 ਮਾਰਚ:ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਅੱਜ ਮੋਹਾਲੀ ਵਿੱਚ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਇੱਕ ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤੀ।
ਸੈਸ਼ਨ ਨੂੰ ਸਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਖੇਡ ਸਮਾਨ ਨਿਰਮਾਣ ਵਿੱਚ ਲੰਬੇ ਸਮੇਂ ਤੋਂ ਮੋਹਰੀ ਰਿਹਾ ਹੈ। ਖਾਸ ਤੌਰ ‘ਤੇ ਜਲੰਧਰ ਸ਼ਹਿਰ ਵਿਸ਼ਵ ਪੱਧਰ ‘ਤੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣ ਤਿਆਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਨੀਤੀ ਸਹਾਇਤਾ, ਆਧੁਨਿਕ ਤਕਨਾਲੋਜੀ ਅਤੇ ਵਧੇਰੇ ਨਿਵੇਸ਼ ਨਾਲ ਪੰਜਾਬ ਕੋਲ ਅੰਤਰਰਾਸ਼ਟਰੀ ਖੇਡ ਸਮਾਨ ਅਤੇ ਚਮੜੇ ਦੇ ਉਤਪਾਦਕ ਦੇ ਬਾਜ਼ਾਰ ਵਿੱਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੀ ਵੱਡੀ ਸੰਭਾਵਨਾ ਹੈ।
ਇਸ ਵਿਸ਼ੇਸ਼ ਸੈਸ਼ਨ ਦੌਰਾਨ ਵੱਡੇ ਉਦਯੋਗਪਤੀਆਂ, ਉੱਦਮੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਡ ਸਮਾਨ ਉਦਯੋਗ ਦੀ ਨਿਰਮਾਣ ਸਮਰੱਥਾ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਰਯਾਤ ਨੂੰ ਤਰੱਕੀ ਦੇਣ ਸਬੰਧੀ ਵਿਚ...








