Sunday, August 2
Shadow

Author: Harvinder Singh

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

local news
ਤਰਨ ਤਾਰਨ, 13 ਮਾਰਚ :        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰ...
ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

local news
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ "ਨੌਕਰੀ ਮੇਲਾ 2026" ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।  ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ। ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ।  ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼...
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :  ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ।ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

Breaking News
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ। ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵ...
ਪੀ.ਐਮ ਕਿਸਾਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਜ਼ਰੂਰੀ – ਡਾ. ਭੁਪਿੰਦਰ ਸਿੰਘ

ਪੀ.ਐਮ ਕਿਸਾਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਜ਼ਰੂਰੀ – ਡਾ. ਭੁਪਿੰਦਰ ਸਿੰਘ

local news
ਤਰਨ ਤਾਰਨ, 12 ਮਾਰਚ (     ) - ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਨੇ ਸਟਾਫ ਮੀਟਿੰਗ ਦੌਰਾਨ ਵਿਭਾਗ ਵੱਲੋਂ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇਕ ਵਿਲੱਖਣ 'ਕਿਸਾਨ ਆਈ.ਡੀ  ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ

local news
ਦਿੜ੍ਹਬਾ, 12 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕ ਦਿੜ੍ਹਬਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮਕਸਦ ਸਕੂਲੀ ਬੱਚਿਆਂ ਦੀ ਆਵਾਜਾਈ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੌਕੇ ਬਣਾਈ ਗਈ ਚੈਕਿੰਗ ਟੀਮ ਵਿੱਚ ਬਲਜੀਤ ਸਿੰਘ (ਸਿੱਖਿਆ ਵਿਭਾਗ), ਏਐਸਆਈ ਬਲਵਿੰਦਰ ਸਿੰਘ (ਪੁਲਿਸ ਵਿਭਾਗ), ਏਐਸਆਈ ਰਾਮ ਪ੍ਰਤਾਪ (ਪੁਲਿਸ ਵਿਭਾਗ) ਅਤੇ ਰੁਪਿੰਦਰ ਸਿੰਘ (ਆਊਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਸੰਗਰੂਰ) ਸ਼ਾਮਲ ਸਨ। ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਸੇਫਟੀ ਨਾਲ ਸਬੰਧਤ ਲਾਜ਼ਮੀ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕੁਝ ਸਕੂਲ ਬੱਸਾਂ ਵਿੱਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਈ ਗਈ ਜਿਸ ਕਰ ਕੇ ਕੁੱਲ 06 ਚਲਾਨ ਕੀਤੇ ਗਏ। ਇਨ੍ਹਾਂ ਵਿੱਚੋਂ 02 ਚਲਾਨ ਡਰਾਈਵਰਾਂ ਦੀ ਯੂਨੀਫਾਰਮ ਨਾ ਹੋਣ ਕਰ ਕੇ, 03 ਚਲਾਨ ਫਾਇਰ ਸਿਲੈਂਡਰ ਨਾ ਹੋਣ ਕਰਕੇ ...
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

local news
ਪਟਿਆਲਾ, 12 ਮਾਰਚ 2026:ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ ਚਿੰਤਾ ਵੀ ਸਾਹਮਣੇ ਆ ਖੜੀ ਹੋਈ। ਚਮਨ ਹਸਪਤਾਲ ਬਹਾਦਰਗੜ੍ਹ ਹਸਪਤਾਲ ਵਿੱਚ ਦਾਖਲ ਹੋਣ ਦੇ ਕੁਝ ਹੀ ਦਿਨਾਂ ਵਿੱਚ ਉਸਦੇ ਪਰਿਵਾਰ ਨੂੰ ਬੈੱਡ ਚਾਰਜ ਅਤੇ ਦਵਾਈਆਂ ‘ਤੇ ਲਗਭਗ ₹10,000 ਖਰਚ ਕਰਨੇ ਪਏ। ਡਾਕਟਰਾਂ ਨੇ ਦੱਸਿਆ ਕਿ ਇਲਾਜ ਦਾ ਕੁੱਲ ਖਰਚ ₹80,000 ਤੋਂ ₹90,000 ਤੱਕ ਪਹੁੰਚ ਸਕਦਾ ਹੈ। ਪਰਿਵਾਰ ਦੀ ਅਨਿਯਮਿਤ ਆਮਦਨ ਨੂੰ ਵੇਖਦੇ ਹੋਏ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਕਰਨਾ ਉਨ੍ਹਾਂ ਲਈ ਆਸਾਨ ਨਹੀਂ ਸੀ। ਪਰਿਵਾਰ ਕੋਲ ਨਾ ਤਾਂ ਜ਼ਮੀਨ ਸੀ ਅਤੇ ਨਾ ਹੀ ਕੋਈ ਬਚਤ ਸੀ, ਇਸ ਲਈ ਬਿਆਜ ‘ਤੇ ਕਰਜ਼ਾ ਲੈਣਾ ਲਗਭਗ ਤੈਅ ਲੱਗ ਰਿਹਾ ਸੀ। ਇਸੇ ਦੌਰਾਨ ਗੁਰਤੇਜ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰ...
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ । ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ 100 ਸਫਲ ਮਹਿਲਾ ਉੱਦਮੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਨਾ ਸਿਰਫ ਕਾਮਯਾਬੀ ਹਾਸਲ ਕੀਤੀ ਹੈ ਸਗੋਂ ਇਹ ਹੋਰਨਾਂ ਲਈ ਪ੍ਰੇਰਨਾਸਰੋਤ ਵੀ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਨੇ ਉੱਦਮ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹਦਿਆਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਜੋ ਕਿ ਬੇਹੱਦ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਔਰਤਾਂ ਦੇ ਸਰਬਪੱਖੀ ਵਿਕਾਸ ਵਿਚ ਹਰ ਸੰਭਵ ਮਦਦ ਲਈ ...
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

Punjab Politics
ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਤੇ 'ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, "ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼...
ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Breaking News
ਅੰਮ੍ਰਿਤਸਰ, 12 ਮਾਰਚਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ 'ਕੱਟੜ ਇਮਾਨਦਾਰ' ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਪਤਵੰਤਿਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ 'ਆਪ' ਸੁਪਰੀਮੋ ਨੇ ਕਿਹਾ ਕਿ 'ਆਪ' ਦੀ ਲੀਡਰਸ਼ਿਪ 'ਤੇ ਝੂਠੇ ਦੋਸ਼ ਲਗਾਉਣ ਅਤੇ ਸਿਆਸੀ ਚਿੱਕੜ ਉਛਾਲਣ ਦੀ ਸੋਚੀ ਸਮਝੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਪ੍ਰਮੁੱਖ ਆਗੂਆਂ ਨੂੰ ਫਰਜ਼ੀ ਦੋਸ਼ਾਂ ਹੇਠ ਕੈਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਘਸੀਟ ਕੇ ਜੇਲ੍ਹ ਸੁੱਟ ਦਿੱਤਾ ਗਿਆ ਸੀ ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਅਣਹੋਂਦ ਕਾਰਨ ਸਾਰੇ ਦੋਸ਼ਾਂ ...