ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ।
ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।
ਸਿਹਤ ਖੇਤਰ...







