Sunday, August 2
Shadow

Author: Harvinder Singh

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

News of Punjab
ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

local news
ਹੁਸ਼ਿਆਰਪੁਰ, 8 ਮਾਰਚ:                     ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।          ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ...
ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

News of Punjab
ਬਰਨਾਲਾ, 8 ਮਾਰਚ- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ 'ਮਾਈ ਭਾਰਤ ਕੇਂਦਰ' ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ 'ਅਸਮਿਤਾ' (ASMITA - ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟ...
ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

News of Punjab
ਬਰਨਾਲਾ, 8 ਮਾਰਚ          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ...
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ

local news
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵੱਲੋਂ 'ਖੇਲੋ ਇੰਡੀਆ" ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ 'ਅਸਮਿਤਾ' ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ। ਮੈਡਮ ਗੁਰਿੰਦਰ ਕੌਰ, ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਂਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿ...
ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

local news
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ।  ਇਸ ਮੌਕੇ 'ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।                 ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਜ਼ਰੂਰੀ ਹੈ। ਇਹ ਸਮਾਰਕ ਇਲਾਕੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

local news
ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ ਦਾ ਕੋਈ ਵੀ ਅਜਿਹਾ ਘਰ ਨਹੀਂ, ਜਿਸ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਾ ਮਿਲਿਆ ਹੋਵੇ। ਪੰਜਾਬ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨੂੰ ਤਕੜੇ ਕੀਤਾ ਹੈ।ਪਿਛਲੇ ਚਾਰ ਸਾਲ ਸੂਬੇ ਦੇ ਇਤਿਹਾਸ ਲਈ ਮਿਸਾਲ ਹਨ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ ਜਿੰਨੇ ਵੀ ਫੈਸਲੇ ਲਏ ਹਨ, ਉਹ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਲਾਏ ਹਨ ਤੇ ਅੱਗੇ ਵੀ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲਏ ਜਾਣਗੇ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ, 10 ਲੱਖ ਵਾਲ...
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ

ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ

local news
ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਨੂੰ ਕੈਬਨਿਟ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸੀ ਅਤੇ ਗੁਰਮਤਿ ਸਮਾਗਮ ਵੀ ਕਰਵਾਏ ਗਏ ਸਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸਮਾਗਮਾਂ ਦੇ ਆਖ਼ਰੀ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਗਿਆ...
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

local news
ਫਾਜ਼ਿਲਕਾ 7 ਮਾਰਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ ਤੋਂ ਸਾਬੂਆਣਾ ਤੋਂ ਬਾਂਡੀ ਵਾਲਾ ਤੱਕ ਸੜਕਾਂ ਨੂੰ ਚੌੜਾ ਕਰਨ ਲਈ 9.12 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਚੋੜੀਆਂ ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ |ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਹਿੱਤ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾ ਦੀ ਸਥਾਪਨਾ ਨਾਲ ਪਿੰ...
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

Punjab Politics
ਖੇਮਕਰਨ, 7 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ ਪੈਸੇ ਨਾ ਮੰਗਣੇ ਪੈਣ। ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਜਿਵੇਂ ਕਿ ਨਸ਼ੇ, ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਹੱਲ ਕਰ ਰਹੀ ਹੈ, ਨਾਲ ਹੀ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ...