Wednesday, October 28
Shadow

Author: Harvinder Singh

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

News of Punjab
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

News of Punjab
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ...
ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

News of Punjab
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

Breaking News
ਖਡੂਰ ਸਾਹਿਬ, 1 ਅਕਤੂਬਰ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਵਾਲੀਆਂ ਸਕੀਮਾਂ ਵਿੱਚ ਲਾ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਰਹੇਗੀ, ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ‘ਟੁੰ-ਟੂੰ ਦੇ ਸੁਨੇਹੇ ਲਗਾਤਾਰ ਪਹੁੰਚਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਵਰਗੀਆਂ ਸਹੂਲਤਾਂ ਬ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

News of Punjab
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

News of Punjab
ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 1:  -  ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਰਈਆ ਦਾਣਾ ਮੰਡੀ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਸ਼ੁਰੂ ਹੋਈ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਸਾਨ ਗਗਨਦੀਪ ਸਿੰਘ ਗਗੜੇਵਾਲ ਅਤੇ ਪਰਮਿੰਦਰ ਸਿੰਘ ਜੱਲੂਪੁਰ ਦਾ ਉਨ੍ਹਾਂ ਦੀ ਫਸਲ ਖਰੀਦਣ `ਤੇ ਮੂੰਹ ਮਿੱਠਾ ਕਰਵਾਇਆ।ਇਸ ਦੌਰਾਨ ਉਨ੍ਹਾਂ ਮ...
ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

News of Punjab
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ.  ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀ...
ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 1 ਅਕਤੂਬਰ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ.ਆਈ.ਆਰ. 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

News of Punjab
 ਚੰਡੀਗੜ੍ਹ/ਬਟਾਲਾ, ਅਕਤੂਬਰ 1 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਬਟਾਲਾ, ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ ਐੱਫ ਐੱਸ ਸੀ ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸੰਪੰ...
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

Breaking News, Crime news
ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿਤੀ ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ...