Sunday, August 2
Shadow

Author: Harvinder Singh

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

News of Punjab
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਰਵਿੰਦ...
ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

News of Punjab
ਮਾਨਸਾ, 6 ਮਾਰਚ: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼...
ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

News of Punjab
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...
ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

News of Punjab
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ : ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਈ।...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Breaking News
ਚੰਡੀਗੜ੍ਹ, 6 ਮਾਰਚ*ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ 'ਰੰਗਲਾ ਪੰਜਾਬ' ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ  ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

local news
ਫਰੀਦਕੋਟ 06 ਮਾਰਚ - ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡੇ ...
ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

local news
ਸ਼ਹਿਣਾ, 6 ਮਾਰਚ-   ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।  ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

local news
ਮਾਲੇਰਕੋਟਲਾ, 6 ਮਾਰਚ -                        ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦ...
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿ...