ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਚੰਡੀਗੜ੍ਹ; 29 ਸਤੰਬਰ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।
ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 202...








