Saturday, October 31
Shadow

Author: Harvinder Singh

ਫਲ ਉਤਪਾਦਨ, ਕੁਦਰਤੀ ਖੇਤੀ ਅਤੇ ਕਲੱਸਟਰ ਅਧਾਰਤ ਮਾਡਲ ਨਾਲ ਵਧੇਗੀ ਕਿਸਾਨਾਂ ਦੀ ਆਮਦਨ: ਮੁੱਖ ਮੰਤਰੀ

ਫਲ ਉਤਪਾਦਨ, ਕੁਦਰਤੀ ਖੇਤੀ ਅਤੇ ਕਲੱਸਟਰ ਅਧਾਰਤ ਮਾਡਲ ਨਾਲ ਵਧੇਗੀ ਕਿਸਾਨਾਂ ਦੀ ਆਮਦਨ: ਮੁੱਖ ਮੰਤਰੀ

Haryana News
ਚੰਡੀਗੜ੍ਹ, 1 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ, ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਲਾਂ ਦੀਆਂ ਫ਼ਸਲਾਂ ਦੇ ਪਸਾਰ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਮਿੱਟੀ ਅਤੇ ਜਲਵਾਯੂ ਅਨੁਸਾਰ ਕਲੱਸਟਰ ਅਧਾਰਤ ਖੇਤੀ ਮਾਡਲ ਵਿਕਸਿਤ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਵੱਧ ਉਤਪਾਦਨ ਅਤੇ ਬਿਹਤਰ ਮੁੱਲ ਮਿਲ ਸਕੇ। ਫਲ-ਫ਼ਸਲ ਕਲੱਸਟਰ ਅਤੇ ਉੱਚ ਮੁੱਲ ਅਧਾਰਤ ਖੇਤੀ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਫਲ ਉਤਪਾਦਨ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸਟ੍ਰਾਬੇਰੀ, ਨਿੰਬੂ, ਅਮਰੂਦ ਅਤੇ ਡਰੈਗਨ ਫਰੂਟ ਵਰਗੀਆਂ ਪ੍ਰਮੁੱਖ ਫਲ ਫ਼ਸਲਾਂ ਲਈ ਢੁਕਵੇਂ ਖੇਤਰਾਂ ਦੀ ਪਛਾਣ ਕਰਕੇ ਕਲੱਸਟਰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫਲਾਂ ਦੀ ਬਾਜ਼ਾਰ ਵਿੱਚ ਮੰਗ ਅਤੇ ਲਾਭਕਾਰ...
ਹਰਿਆਣਾ ਸਰਕਾਰ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਪ੍ਰਤੀਬੱਧ – ਅਮਿਤ ਅਗਰਵਾਲ

ਹਰਿਆਣਾ ਸਰਕਾਰ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਪ੍ਰਤੀਬੱਧ – ਅਮਿਤ ਅਗਰਵਾਲ

Haryana News
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਦੇ ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਮਿਤ ਅਗਰਵਾਲ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਆਯੂਸ਼ ਸਿੰਨ੍ਹਾ ਦੇ ਨਾਲ ਬੁੱਧਵਾਰ ਨੂੰ ਫਰੀਦਾਬਾਦ ਜਿਲ੍ਹਾ ਦੀ ਮੋਹਨਾ ਅਨਾਜ ਮੰਡੀ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਮੰਡੀ ਨਾਲ ਜੁੜੀ ਸਮਸਿਆਵਾਂ ਨੂੰ ਲੈ ਕੇ ਕਿਸਾਨ, ਆੜਤੀ ਤੇ ਹੋਰ ਸਬੰਧਿਤ ਹਿਤਧਾਰਕਾਂ ਨਾਲ ਚਰਚਾ ਕਰ ਫੀਡਬੈਕ ਲਿਆ। ਨਿਰੀਖਣ ਦੌਰੇ ਵਿੱਚ ਕਿਸਾਨਾਂ ਦੀ ਮੰਗ 'ਤੇ ਪ੍ਰਤੀਬੱਧਤਾ ਜਤਾਉਂਦੇ ਹੋਏ ਮੌਕੇ 'ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।           ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਿਆ ਜਾਵੇਗਾ ਅਤੇ ਨਾਲ ਹੀ ਕਣਕ ਦੀ ਖਰੀਦ ਦੇ ਬਾਅਦ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਰਾਹੀਂ ਪ...
ਏਸੀਐਸ ਸਿਹਤ ਡਾ. ਸੁਮਿਤਾ ਮਿਸ਼ਰਾ ਨੇ ਰਾਜਵਿਆਪੀ ਸਮੀਖਿਆ ਕਰ ਵਿਆਪਕ ਸੁਧਾਰ ਦੇ ਨਿਰਦੇਸ਼ ਕੀਤੇ ਜਾਰੀ

ਏਸੀਐਸ ਸਿਹਤ ਡਾ. ਸੁਮਿਤਾ ਮਿਸ਼ਰਾ ਨੇ ਰਾਜਵਿਆਪੀ ਸਮੀਖਿਆ ਕਰ ਵਿਆਪਕ ਸੁਧਾਰ ਦੇ ਨਿਰਦੇਸ਼ ਕੀਤੇ ਜਾਰੀ

Haryana News
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਹਰਿਆਣਾ ਵਿੱਚ ਪਬਲਿਕ ਸਿਹਤ ਸੇਵਾਵਾਂ ਨੂੰ ਹੋਰ ਵੱਧ ਪ੍ਰਭਾਵੀ, ਜਵਾਬਦੇਹ ਅਤੇ ਮਰੀਜਾਂ ਦੀ ਇਲਾਜ ਸੇਵਾਵਾਂ ਨੂੰ ਬਿਹਤਰ ਬਨਾਉਣ ਦੇ ਉਦੇੈ ਨਾਲ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ।           ਸਿਵਲ ਸਰਜਨਾਂ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਰਾਜਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਡਾ. ਮਿਸ਼ਰਾ ਨੇ ਦਵਾਈ ਪ੍ਰਬੰਧਨ, ਬਿਹਤਰ ਜਾਂਚ ਸਹੂਲਤਾਂ ਅਤੇ ਹਸਪਤਾਲਾਂ ਦੇ ਸੁਚਾਰੂ ਸੰਚਾਲਨ 'ਤੇ ਕੇਂਦ੍ਰਿਤ ਇੱਕ ਸਪਸ਼ਟ ਕਾਰਜਯੋਜਨਾ ਪੇਸ਼ ਕੀਤੀ। ਊਨ੍ਹਾਂ ਨੇ ਕਿਹਾ ਕਿ ਇਹ ਸਿਵਲ ਸਰਜਨਾਂ ਦੀ ਜਿਮੇਵਾਰੀ ਹੈ ਕਿ ਹਰੇਕ ਸੋਮਵਾਰ ਨੂੰ ਦਵਾਈਆਂ ਦੇ ਸਟਾਕ ਦਾ ਡੇਟਾ ਅਪਡੇਟ ਕੀਤਾ ਜਾਵੇ ਅਤੇ ਸਾਰੀ ਸਿਹਤ ਅਦਾਰਿਆਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਬਿਨ੍ਹਾ ਕਿਸੇ ਰੁਕਾਵਟ ਦੇ ਯਕੀਨੀ ਕੀਤੀਆਂ ਜਾਣ।          &...
ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ- ਸ਼ਿਆਮ ਸਿੰਘ ਰਾਣਾ

ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ- ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਹਰਿਆਣਾ ਵਿੱਚ ਪੀ.ਐਮ. ਕਿਸਾਨ ਦੇ ਕੁੱਲ 20,82,596 ਕਿਸਾਨ ਲਾਭਪਾਤਰ ਹਨ, ਜਿਨ੍ਹਾਂ ਵਿੱਚੋਂ 16,33,297 ਕਿਸਾਨਾਂ ਦੇ ਖਾਤੇ ਸਰਗਰਮ ਹਨ। ਹੁਣ ਤੱਕ 7,33,083 ਕਿਸਾਨਾਂ ਦੀ ਕਿਸਾਨ ਆਈ.ਡੀ. ਬਣਾਈ ਜਾ ਚੁੱਕੀ ਹੈ, ਜੋ ਕਿ ਕੁੱਲ ਕੰਮ ਦਾ ਲਗਭਗ 45 ਫੀਸਦੀ ਪੂਰਾ ਹੋ ਚੁੱਕਾ ਹੈ।  ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਇਹ ਗੱਲ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੱਖ-ਵੱਖ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਦੀ ਕਿਸਾਨ ਆਈ.ਡੀ. ਅਤੇ ਖਾਦ ਵਿਸ਼ੇ ਨੂੰ ਲੈ ਕੇ ਆਯੋਜਿਤ ਬੈਠਕ ਵਿੱਚ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਕਹੀ।   ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ਰਾਹੀਂ ਰਾਜ ਵਿੱਚ ...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Punjab Politics
ਸਰਦੂਲਗੜ੍ਹ, 1 ਅਪ੍ਰੈਲ: ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ  ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

local news
ਲਹਿਰਾਗਾਗਾ, 1 ਅਪ੍ਰੈਲ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿ...
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

local news
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾ...
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ...
ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

local news
ਕੋਟਕਪੂਰਾ, 1 ਅਪ੍ਰੈਲ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘੜੀਆਂ ਵਿੱਚ ਸਿਰਫ਼ ਹੌਸਲਾ ਅਤੇ ਸਬਰ ਹੀ ਮਨੁੱਖ ਨੂੰ ਸੰਭਾਲ ਸਕਦੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਪ੍ਰਦਾਨ ਕਰੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਅਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੀ ਤਨਖਾਹ ਵਿੱਚੋਂ ਪਰਿਵਾਰ ਨੂੰ 2 ਲੱਖ ਦਾ ਚੈਕ ਦਿੱਤਾ ਅਤੇ ਕਿਹਾ ਕ...