Friday, October 30
Shadow

Author: Harvinder Singh

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

News of Punjab
ਲਹਿਰਾਗਾਗਾ, 26 ਮਾਰਚ- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

News of Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਇਸ ਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ। ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕਿ...
ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

News of Punjab
ਕੋਟਕਪੂਰਾ 26 ਮਾਰਚ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।  ਸਪੀਕਰ ਸੰਧਵਾਂ ਨੇ ਕਿਹਾ ਕਿ ਪੁਲ ਬਣਨ ਨਾਲ ਨਾ ਕੇਵਲ ਇਸ ਇਲਾਕੇ ਦੇ ਲੋਕਾਂ ਲਈ ਆਵਾਜਾਈ ਸੌਖੀ ਹੋਵੇਗੀ ਬਲਕਿ ਪੂਰੇ ਸ਼ਹਿਰ ਤੇ ਨੇੜਲੇ ਪਿੰਡਾਂ ਲਈ ਵੀ ਇਹ ਪੁਲ ਵਰਦਾਨ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਪੁੱਲ ਦੀ ਲੰਬਾਈ 72 ਫੀਟ ਅਤੇ ਚੌੜਾਈ 5.5 ਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਪੁਲ ਪਿੰਡ ਕਮਿਆਣਾ ਨੂੰ ਖੇਤੀਬਾੜੀ ਵਾਲੀਆਂ ਜ਼ਮੀਨਾਂ ਨਾਲ ਸਿੱਧੀ ਕਨੈਕਟਿਵਿਟੀ ਪ੍ਰਦਾਨ ਕਰੇਗਾ।ਇਸ ਨਾਲ ਸਥਾਨਕ ਕਿਸਾਨਾਂ ਨੂੰ ਆਪਣੀ ਜ਼ਮੀਨ ਤੱਕ ਆਸਾਨ ਅਤੇ ਸੁਚੱਜੀ ਪਹੁੰਚ ਮਿਲੇਗੀ। ਸਪੀਕਰ ਸੰਧਵਾ ਨੇ ਦੱਸਿਆ ਕਿ ਹਰ ਸਾਲ ਮਾਨਸੂਨ ਦੌਰਾਨ ਇੱਕ ਅਸਥਾਈ ਪਾਈਪ ਵਾਲਾ ਪੁਲ ਬਣਾਇਆ ਜਾਂਦਾ ਹੈ, ਜੋ ਬਾਰਿਸ਼...
ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

local news
ਕੋਟਕਪੂਰਾ 26 ਮਾਰਚ - ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰ...
ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

local news
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ, ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਕ ਵਿਸ਼ਤ੍ਰਿਤ ਅਤੇ ਪ੍ਰਭਾਵਸ਼ਾਲੀ ਅਭਿਆਨ ਸ਼ੁਰੂ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ।    ਇਸ ਮੁਹਿੰਮ ਦੇ ਤਹਿਤ ਅੱਜ ਭੰਗਲ, ਮਹਿੰਦਪੁਰ, ਮਜਾਰੀ, ਮਜਾਰ...
ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

local news
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ। ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ.  ਦੁਆਰਾ ਕੀਤੀ ਗਈ । ਵੱਖ - ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ...
ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

local news
ਕੋਟਕਪੂਰਾ, 26 ਮਾਰਚ ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ  ਲੋਕ ਮਿਲਣੀ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਇਸ ਮਕਸਦ ਨੂੰ ਪੂਰਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ।  ਉਨ੍ਹਾਂ ਕਿਹਾ ਕਿ ਉਹ ਖੁਦ ਪਿਛਲੇ 4 ਸਾਲਾਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਂਦੇ ਹਨ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਮੈਨੀਫੈਸਟੋ ਵਿੱਚ ਕੀਤੇ ਗਏ 217 ਵਾਅਦਿਆਂ ਵਿੱਚੋਂ 60 ਨੂੰ ਪੂਰਾ ਕੀਤਾ ਹੈ: ਸੁਮਨ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਮੈਨੀਫੈਸਟੋ ਵਿੱਚ ਕੀਤੇ ਗਏ 217 ਵਾਅਦਿਆਂ ਵਿੱਚੋਂ 60 ਨੂੰ ਪੂਰਾ ਕੀਤਾ ਹੈ: ਸੁਮਨ ਸੈਣੀ

Haryana News
ਚੰਡੀਗੜ੍ਹ, 25 ਮਾਰਚ - ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਉਪ-ਚੇਅਰਪਰਸਨ ਸ਼੍ਰੀਮਤੀ ਸੁਮਨ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਹਰਿਆਣਾ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਦੱਸੇ ਗਏ 217 ਵਾਅਦਿਆਂ ਵਿੱਚੋਂ 60 ਨੂੰ ਪੂਰਾ ਕੀਤਾ ਹੈ। ਬਾਕੀ ਵਾਅਦਿਆਂ 'ਤੇ ਕੰਮ ਇਸ ਸਮੇਂ ਪ੍ਰਗਤੀ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਜ ਭਰ ਵਿੱਚ ਸਮਾਨ ਵਿਕਾਸ ਨੂੰ ਯਕੀਨੀ ਬਣਾ ਰਹੇ ਹਨ, ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਮੀਨੀ ਪੱਧਰ 'ਤੇ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਪ-ਚੇਅਰਪਰਸਨ ਸ਼੍ਰੀਮਤੀ ਸੁਮਨ ਸੈਣੀ ਬੁੱਧਵਾਰ ਨੂੰ ਲਾਡਵਾ (ਕੁਰੂਕਸ਼ੇਤਰ) ਵਿੱਚ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੀਆਂ ਸਨ। ਇਸ ਸਮਾਗਮ ਦੌਰਾਨ, ਉਨ੍ਹਾਂ ਨੇ ਲਾਡਵਾ ਵਿਧਾਨ ਸਭਾ ਹਲਕੇ ਦੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤ...
ਕਣਕ ਦੀ ਖਰੀਦ ਦੇ ਪ੍ਰਬੰਧਾਂ ਵਿੱਚ ਲਾਪਰਵਾਹੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਰਾਜੇਸ਼ ਨਾਗਰ

ਕਣਕ ਦੀ ਖਰੀਦ ਦੇ ਪ੍ਰਬੰਧਾਂ ਵਿੱਚ ਲਾਪਰਵਾਹੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਰਾਜੇਸ਼ ਨਾਗਰ

Haryana News
ਚੰਡੀਗੜ੍ਹ, 25 ਮਾਰਚ – ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟ) ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜ ਦੀਆਂ ਅਨਾਜ ਮੰਡੀਆਂ (ਮੰਡੀਆਂ) ਵਿੱਚ ਕਣਕ ਦੀ ਖਰੀਦ ਲਈ ਮਜ਼ਬੂਤ ​​ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਕਿਸਾਨਾਂ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਲਾਪਰਵਾਹੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਅਨਾਜ ਮੰਡੀ ਦਾ ਨਿਰੀਖਣ ਕਰ ਰਹੇ ਸਨ। ਸ੍ਰੀ ਰਾਜੇਸ਼ ਨਾਗਰ ਨੇ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਆੜ੍ਹਤੀਆਂ ਅਤੇ ਕ...