Friday, October 30
Shadow

Author: Harvinder Singh

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

News of Punjab
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ।...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

News of Punjab
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

News of Punjab
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇ...
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 23 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।           ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਮਹਤੱਵਵਪੂਰਣ ਅਤੇ ਪ੍ਰੇਰਣਾਦਾਇਕ ਹਨ। ਇਹ ਦਿਨ ਸਾਨੂੰ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਦੁੱਤੀ ਕੁਬਰਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵੀਰ ਸਪੂਤਾਂ ਨੇ ਅਨਿਆਂ ਖਿਲਾਫ ਸੰਘਰਸ਼ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾਸਰੋਤ ਬਣਿਆ ਹੋਇਆ ਹੈ।         ...
ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 23 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਆਯੋਜਿਤ ਖ਼ਰੀਫ਼ ਖੇਤੀ ਮੇਲਾ-2026 ਦਾ ਸ਼ੁਰੂਆਤ ਕਰਦਿਆਂ ਕਿਸਾਨਾਂ, ਵਿਗਿਆਨੀਆਂ ਅਤੇ ਨਵਾਂਚਾਰ ਨੂੰ ਇੱਕ ਮੰਚ 'ਤੇ ਲਿਆਉਣ ਦੀ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਿਸਾਰ ਦੀ ਮਿੱਟੀ ਮਿਹਨਤ, ਪਸ਼ੂ ਧਨ ਦੀ ਖ਼ੁਸ਼ਹਾਲੀ ਅਤੇ ਵੀਰ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਗਵਾਹੀ ਦਿੰਦੀ ਹੈ। ਰਾਖੀਗੜ੍ਹੀ ਸਾਡੀ ਪ੍ਰਾਚੀਨ ਸਭਿਅਤਾ ਦਾ ਮਾਣ ਹੈ, ਜਦਕਿ ਅਗਰੋਹਾ ਦੀ ਧਰਤੀ ਮਹਾਰਾਜਾ ਅਗਰਸੇਨ ਦੇ ਸਮਾਜਿਕ ਸਦਭਾਵਨਾ ਅਤੇ ਵਪਾਰਕ ਸ਼ਾਨ ਦੀ ਕਹਾਣੀ ਕਹਿੰਦੀ ਹੈ। ਖੇਤੀ ਮੇਲੇ ਵਿੱਚ ਪਹੁੰਚਣ 'ਤੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮੂਰਤੀਆਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਸਥਾਰ ਸਿੱਖਿਆ ਵਿਭਾਗ, ਕਪਾਹ ਸੈਕਸ਼ਨ,&n...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

local news
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...