Tuesday, October 27
Shadow

Author: Harvinder Singh

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

News of Punjab
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸ...
ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

News of Punjab
ਚੰਡੀਗੜ੍ਹ 16 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦ...
ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

Breaking News
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ...
1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Breaking News
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮ...
ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰ...
‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 16 ਮਾਰਚ- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ...
ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

Punjab Politics
ਚੰਡੀਗੜ੍ਹ, 15 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਜਿਕ ਨਿਆਂ ਤੇ ਪੱਛੜੇ ਵਰਗਾਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਦੇ ਜੀਵਨ ਭਰ ਦੇ ਸੰਘਰਸ਼ ਨੂੰ ਯਾਦ ਕੀਤਾ। ਆਗੂਆਂ ਨੇ ਸਮਾਜ ਦੇ ਹਰ ਵਰਗ ਲਈ ਸਮਾਨਤਾ, ਸਿੱਖਿਆ ਅਤੇ ਭਲਾਈ 'ਤੇ ਕੇਂਦਰਿਤ ਨੀਤੀਆਂ ਰਾਹੀਂ ਉਨ੍ਹਾਂ ਦੇ ਵਿਜ਼ਨ ਨੂੰ ਅੱਗੇ ਲਿਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ। ਰੋਪੜ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਭਰ ਵਿੱਚ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਨੂੰ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਜਗਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਵਿਦਿਆਰਥੀ ਜੀਵਨ ਦੌਰਾਨ ਮੈਨੂੰ ਕਾਂਸ਼ੀ ਰਾਮ ਜੀ ਨਾਲ ਨੇੜਿਓਂ ਕੰਮ ਕਰਨ ਅਤੇ ਉਨ੍ਹਾਂ ਦੇ ਸਮਾਜਿਕ ਤਬਦੀਲੀ ਦੇ ਮਿਸ਼ਨ ਤੋਂ ਸਿੱਖਣ ਦਾ ਮੌਕਾ ਮਿਲਿਆ। ਅਜਿਹੇ ਸਮੇਂ ਵਿੱਚ ਜਦੋਂ ਬਹੁਤ ਸਾਰੇ ਲੋਕ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਬਾਰ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 15 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

News of Punjab
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰ...
ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

ਸਾਲ 2025 ਵਿੱਚ ਹਰਿਆਣਾ ਦੀ 2,157 ਪੰਚਾਇਤਾਂ ਟੀਬੀ ਮੁਕਤ ਐਲਾਨ, 2023 ਵਿੱਚ ਇਹ ਗਿਣਤੀ 574 ਸੀ – ਡਾ. ਸੁਮਿਤਾ ਮਿਸ਼ਰਾ

Haryana News
ਚੰਡੀਗੜ੍ਹ, 15 ਮਾਰਚ - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਹਰਿਆਣਾ ਨੇ ਟੀਬੀ ਖਾਤਮੇ ਦੀ ਦਿਸ਼ਾ ਵਿੱਚ ਮਹਤੱਵਪੂਰਣ ਪ੍ਰਗਤੀ ਹਾਸਲ ਕੀਤੀ ਹੈ। ਸਾਲ 2025 ਵਿੱਚ ਸੂਬੇ ਦੀ 2,157 ਪਿੰਡ ਪੰਚਾਇਤਾਂ ਨੂੰ ਟੀਬੀ ਮੁਕਤ ਐਲਾਨ ਕੀਤਾ ਗਿਆ ਹੈ, ਜੋ ਸੂਬੇ ਦੀ ਕੁੱਲ 6,237 ਪੰਚਾਇਤਾਂ ਦਾ ਲਗਭਗ 35 ਫੀਸਦੀ ਹੈ।           ਉਨ੍ਹਾਂ ਨੇ ਦਸਿਆ ਕਿ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਟੀਬੀ ਮੁਕਤ ਪੰਚਾਇਤ ਪਹਿਲ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਵਿਸ਼ਵ ਟੀਬੀ ਦਿਵਸ (24 ਮਾਰਚ, 2023) ਨੂੰ ਵਾਰਾਣਸੀ ਤੋਂ ਕੀਤੀ ਗਈ ਸੀ। ਇਸ ਪਹਿਲ ਦਾ ਉਦੇਸ਼ ਪੰਚਾਇਤੀ ਰਾਜ ਅਦਾਰਿਆਂ ਨੂੰ ਟੀਬੀ ਰੋਗ ਨਾਲ ਜੁੜੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਸਮਝਣ, ਉਸ ਦੇ ਹੱਲ ਈ ਜਰੂਰੀ ਕਦਮ ਚੁੱਕਣ ਅਤੇ ਪੰਚਾਇਤਾਂ ਦੇ ਵਿੱਚ ਸਿਹਤ ਮੁਕਾਬਲੇ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਟੀਬੀ ਖਾਤਮੇ ਵਿੱਚ...