ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ...








